The Khalas Tv Blog India ਪੈਟਰੋਲ ਅਤੇ ਡੀਜ਼ਲ ਆ ਸਕਦੇ ਹਨ ਜੀਐੱਸਟੀ ਦੇ ਦਾਇਰੇ ਵਿੱਚ : ਨਿਰਮਲਾ ਸੀਤਾਰਮਨ
India Punjab

ਪੈਟਰੋਲ ਅਤੇ ਡੀਜ਼ਲ ਆ ਸਕਦੇ ਹਨ ਜੀਐੱਸਟੀ ਦੇ ਦਾਇਰੇ ਵਿੱਚ : ਨਿਰਮਲਾ ਸੀਤਾਰਮਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਸਰਕਾਰ ਸਾਰਿਆਂ ਦਾ ਧਿਆਨ ਰੱਖ ਰਹੀ ਹੈ ਤੇ ਇਸੇ ਨੂੰ ਮੁੱਖ ਰੱਖਦਿਆਂ ਕਈ ਪ੍ਰੋਗਰਾਮ ਅਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸੀਤਾਰਮਨ ਅੱਜ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕੀਤੀ।

ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ 17 ਸਤੰਬਰ ਤੋਂ 7 ਅਕਤੂਬਰ ਤੱਕ ਦੇਸ਼ ਭਰ ਵਿਚ ਕਈ ਪ੍ਰੋਗਰਾਮ ਕਰਵਾ ਰਹੀ ਹੈ। ਸਰਕਾਰ ਨੇ ਅਜਿਹੀਆਂ ਕਈ ਯੋਜਨਾਵਾਂ ਚਲਾਈਆਂ ਹਨ, ਜਿਸ ਨਾਲ ਦੇਸ਼ ਦੀ ਅਰਥ ਵਿਵਸਥਾ ਵਿੱਚ ਸੁਧਾਰ ਹੋ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ 24 ਸਾਲਾਂ ਤੋਂ ਸਰਕਾਰ ਦਾ ਹਿੱਸਾ ਬਣ ਕੇ ਦੇਸ਼ ਦੀ ਸੇਵਾ ਕਰ ਰਹੇ ਹਨ।

ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਦੇ ਤੌਰ ‘ਤੇ ਅਤੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਕਾਰਨ, ਛੋਟੇ ਅਤੇ ਵੱਡੇ ਉਦਯੋਗ ਕਾਰੋਬਾਰ ਕਰਨ ਦੇ ਤਰੀਕੇ ਬਦਲ ਰਹੇ ਹਨ। ਡਿਜੀਟਾਈਜੇਸ਼ਨ ਵੱਡੇ ਪੱਧਰ ‘ਤੇ ਹੋ ਰਿਹਾ ਹੈ। ਰੋਬੋਟਿਕਸ ਵੱਡੇ ਪੱਧਰ ਤੇ ਨਿਰਮਾਣ ਵਿਚ ਆ ਰਹੇ ਹਨ। ਅਸੀਂ ਕਾਰੋਬਾਰਾਂ ਦੇ ਕੰਮ ਕਰਨ ਦੇ ਤਰੀਕੇ ਨੂੰ ਸੌਕਾ ਬਣਾ ਰਹੇ ਹਾਂ। ਇਸ ਨਾਲ ਸਾਰੇ ਛੋਟੇ ਅਤੇ ਵੱਡੇ ਕਾਰੋਬਾਰਾਂ ਨੂੰ ਲਾਭ ਹੋਵੇਗਾ।

ਉਹਨਾਂ ਕਿਹਾ ਕਿ ਨੋਟਬੰਦੀ ਦੇ ਕਾਰਨ ਜਾਅਲੀ ਕਰੰਸੀ ‘ਤੇ ਬਹੁਤ ਜ਼ਿਆਦਾ ਕੰਟਰੋਲ ਕੀਤਾ ਗਿਆ ਅਤੇ ਕਾਲੇ ਧਨ ‘ਚ ਕਮੀ ਆਈ। ਅੱਤਵਾਦੀ ਫੰਡਿੰਗ ਵਿਚ ਵੀ ਕਮੀ ਆਈ। ਉਹਨਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਛੇਤੀ ਹੀ ਜੀਐਸਟੀ ਦੇ ਦਾਇਰੇ ਵਿੱਚ ਆ ਸਕਦਾ ਹੈ। ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕੀਤੇ ਜਾਣਗੇ।

ਕੇਂਦਰ ਅਤੇ ਰਾਜ ਸਰਕਾਰਾਂ ਤੈਅ ਕਰਨਗੀਆਂ ਕਿ ਪੈਟਰੋਲ ਅਤੇ ਡੀਜ਼ਲ ਨੂੰ ਕਦੋਂ ਜੀਐਸਟੀ ਦੇ ਅਧੀਨ ਲਿਆਉਣਾ ਹੈ ਅਤੇ ਕਿਸ ਦਰ ‘ਤੇ ਲਿਆਉਣਾ ਹੈ। ਪੰਜਾਬ ਨੂੰ ਦਿੱਤੇ ਜਾਣ ਵਾਲੇ ਫੰਡ ਬਾਰੇ ਉਨ੍ਹਾਂ ਕਿਹਾ ਕਿ ਹਰ ਰਾਜ ਦੀਆਂ ਵੱਖੋ ਵੱਖਰੀਆਂ ਚੁਣੌਤੀਆਂ ਹਨ ਅਤੇ ਵੱਖੋ ਵੱਖਰੇ ਹਾਲਾਤ ਹਨ, ਕਿਸ ਰਾਜ ਨੂੰ ਕਿੰਨੀ ਰਾਸ਼ੀ ਦਿੱਤੀ ਜਾਵੇਗੀ, ਇਹ ਕੇਂਦਰ ਸਰਕਾਰ ਵੱਲੋਂ ਤੈਅ ਕੀਤਾ ਜਾਂਦਾ ਹੈ। ਇਹ ਰਾਜਾਂ ਦੀ ਮਨਮਾਨੀ ਦੁਆਰਾ ਨਿਰਧਾਰਤ ਨਹੀਂ ਕੀਤਾ ਜਾਂਦਾ।

ਵਿੱਤ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਦੇ ਕੰਮ ‘ਤੇ ਕੋਰੋਨਾ ਦਾ ਪ੍ਰਭਾਵ ਪਿਆ ਹੈ ਉਹਨਾਂ ਦੀ ਸਰਕਾਰ ਲਗਾਤਾਰ ਮਦਦ ਕਰ ਰਹੀ ਹੈ। ਉਹ ਲੋਕ ਜਿਨ੍ਹਾਂ ਕੋਲ ਬੈਂਕ ਗਰੰਟੀ ਲਈ ਕੁਝ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਬੈਂਕ ਤੋਂ ਕਰਜ਼ਾ ਲੈਣ ਦੀ ਸਮੱਸਿਆ ਹੈ, ਸਰਕਾਰ ਅਜਿਹੇ ਲੋਕਾਂ ਲਈ ਵੀ ਕਈ ਵੱਡੀਆਂ ਸਕੀਮਾਂ ਵੀ ਚਲਾ ਰਹੀ ਹੈ। ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿਚ ਜਨ ਧਨ ਯੋਜਨਾ ਦੇ ਅਧੀਨ ਜ਼ੀਰੋ ਬੈਲੇਂਸ ਬੈਂਕ ਖਾਤੇ ਖੋਲ੍ਹੇ ਸਨ ਤਾਂ ਉਸ ਸਮੇਂ ਵਿਰੋਧੀ ਧਿਰ ਨੇ ਉਸ ਦਾ ਮਜ਼ਾਕ ਉਡਾਇਆ ਪਰ ਅੱਜ ਉਸੇ ਬੈਂਕ ਖਾਤਿਆਂ ਰਾਹੀਂ, ਸਰਕਾਰ ਸਿੱਧਾ ਲਾਭਪਾਤਰੀ ਤੱਕ ਲੋੜੀਂਦੀ ਰਕਮ ਪਹੁੰਚਾ ਰਹੀ ਹੈ।

Exit mobile version