Others

ਹਾਲ ਦੀ ਘੜ੍ਹੀ ਸਾਡਾ ਧਿਆਨ ਅਫਗਾਨਿਸਤਾਨ ਵਿੱਚ ਫਸੇ ਲੋਕਾਂ ਵੱਲ: ਵਿਦੇਸ਼ ਮੰਤਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਕਿਹਾ ਕਿ ਭਾਰਤ ਅਫਗਾਨਿਸਤਾਨ ਵਿੱਚ ਹੋਣ ਵਾਲੀਆਂ ਘਟਨਾਵਾਂ ਉੱਤੇ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ ਤੇ ਅਫਗਾਨਿਸਤਾਨ ਵਿੱਚ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਕਰਨਾ ਹੀ ਸਾਡਾ ਹਾਲ ਦੀ ਘੜੀ ਫੋਕਸ ਹੈ।ਵਿਦੇਸ਼ ਮੰਤਰੀ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਸਮੇਂ ਅਸੀਂ ਕਾਬੁਲ ਦੀਆਂ ਬਦਲਦੀਆਂ ਸਥਿਤੀਆਂ ਦੇਖ ਰਹੇ ਹਾਂ। ਇਹ ਸ਼ੁਰੂਆਤੀ ਦਿਨ ਹਨ। ਉਨ੍ਹਾਂ ਕਿਹਾ ਕਿ ਸਾਡੇ ਅਫਗਾਨਿਸਤਾਨ ਦੇ ਲੋਕਾਂ ਨਾਲ ਇਤਿਹਾਸਿਕ ਸੰਬੰਧ ਹਨ।ਅੱਗੇ ਸਾਡਾ ਦ੍ਰਿਸ਼ਟੀਕੋਣ ਕੀ ਹੋਵੇਗਾ, ਇਹ ਅਗਲੇ ਦਿਨਾਂ ਵਿੱਚ ਤੈਅ ਹੋਵੇਗਾ। ਫਿਲਹਾਲ ਸਾਡਾ ਫੋਕਸ ਉੱਥੇ ਫਸੇ ਲੋਕਾਂ ਦੀ ਸੁਰੱਖਿਆ ਉੱਤੇ ਟਿਕਿਆ ਹੋਇਆ ਹੈ।