India

ਚੋਣ ਬਾਂਡ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਜਾਣੋ ਕੀ

ਸੁਪਰੀਮ ਕੋਰਟ ਨੇ ਚੋਣ ਬਾਂਡ ਸਕੀਮ ‘ਤੇ ਪਾਬੰਦੀ ਲਗਾਈ ਹੋਈ ਹੈ, ਜਿਸ ‘ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੱਡਾ ਬਿਆਨ ਦਿੱਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਜੇਕਰ ਸਾਡੀ ਸਰਕਾਰ ਦੁਬਾਰਾ ਬਣਦੀ ਹੈ ਤਾਂ ਅਸੀਂ ਚੋਣ ਬਾਂਡ ਸਕੀਮ ਨੂੰ ਵਾਪਸ ਲਿਆਵਾਂਗੇ। ਇਸ ਨੂੰ ਦੁਬਾਰਾ ਲਿਆਉਣ ਤੋਂ ਪਹਿਲਾਂ ਵੱਡੇ ਪੱਧਰ ਤੇ ਲੋਕਾਂ ਦੇ ਸੁਝਾਅ ਲਏ ਜਾਣਗੇ। ਇਸ ਨੂੰ ਚੰਗੀ ਤਰ੍ਹਾਂ ਨਾਲ ਵਿਚਾਰ ਕੇ ਦੁਬਾਰਾ ਲਿਆਂਦਾ ਜਾਵੇਗਾ।

ਚੋਣ ਬਾਂਡ ਸਕੀਮ ਦੀ ਵਿਰੋਧੀਆਂ ਵੱਲੋਂ ਲਗਾਤਾਰ ਵਿਰੋਧਤਾ ਕੀਤੀ ਜਾਂਦੀ ਰਹੀ ਹੈ। ਕਾਂਗਰਸ ਦੇ ਸੀਨੀਅਰ ਲੀਡਰ ਜੈਰਾਮ ਰਮੇਸ਼ ਨੇ ਕਿਹਾ ਕਿ ਉਹ ਅੱਗੇ ਵੀ ਇਸ ਲੁੱਟ ਨੂੰ ਜਾਰੀ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਕਲਪਨਾ ਕਰੋ, ਜੇਕਰ ਉਹ ਜਿੱਤ ਕੇ ਚੋਣ ਬਾਂਡ ਬਹਾਲ ਕਰ ਲੈਂਦੇ ਹਨ, ਤਾਂ ਉਹ ਇਸ ਵਾਰ ਕਿੰਨਾ ਲੁੱਟਣਗੇ?  ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਦੀ ਸਭ ਤੋਂ ਮਹੱਤਵਪੂਰਨ ਚੋਣ ਹੈ। ਉਨ੍ਹਾਂ ਭਾਜਪਾ ਨੂੰ ‘ਭ੍ਰਿਸ਼ਟ ਬ੍ਰਿਗੇਡ’ ਕਹਿੰਦੇ ਹੋਏ ਕਿਹਾ ਕਿ ਇਹ ਲੋਕ ਸੱਤਾ ਤੋਂ ਬਾਹਰ ਹੋ ਰਹੇ ਹਨ, ਜੋ ਜ਼ਮੀਨੀ ਪੱਧਰ ਦੀ ਤੇ ਸਾਫ਼ ਦਿਖ ਰਿਹਾ ਹੈ।

ਸੁਪਰੀਮ ਕੋਰਟ ਨੇ 15 ਫਰਵਰੀ ਨੂੰ ਸਿਆਸੀ ਫੰਡਿੰਗ ਲਈ ਚੋਣ ਬਾਂਡ ਸਕੀਮ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ- ਇਹ ਸਕੀਮ ਗੈਰ-ਸੰਵਿਧਾਨਕ ਹੈ। ਬਾਂਡ ਦੀ ਗੁਪਤਤਾ ਨੂੰ ਕਾਇਮ ਰੱਖਣਾ ਗੈਰ-ਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ – ਕੁਸ਼ਤੀ ਨੂੰ ਲੈ ਕੇ ਮੰਦਭਾਗੀ ਖ਼ਬਰ ਆਈ ਸਾਹਮਣੇ , ਜਾਣੋ ਕੀ!