ਲੁਧਿਆਣਾ ਵਿੱਚ ਖੁਰਾਕ ਮੰਤਰਾਲੇ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੇਂਦਰੀ ਖੁਰਾਕ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਸ਼ਿਰਕਤ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਖੁਰਾਕ ਮੰਤਰਾਲੇ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਹੁਣ ਹਰ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਹਨ। ਇਸ ਦੌਰਾਨ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਫੂਡ ਟੈਸਟਿੰਗ ਲੈਬ ਵੀ ਖੋਲ੍ਹੀ ਜਾਵੇਗੀ। ਉਨ੍ਹਾਂ ਦੱਸਿਆ ਕਿ 19 ਸਤੰਬਰ ਤੋਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਤਿੰਨ ਰੋਜ਼ਾ ਵਰਲਡ ਫੂਡ ਇੰਡੀਆ-2024 ਮੈਗਾ ਫੂਡ ਈਵੈਂਟ ਆਯੋਜਿਤ ਕੀਤਾ ਜਾਵੇਗਾ। ਬਿੱਟੂ ਨੇ ਪੰਜਾਬ ਦੇ ਸਮੂਹ ਵਪਾਰੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਆਡੀਟੋਰੀਅਮ ‘ਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਦਾ ਕੰਮ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਅਨਾਜ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਪ੍ਰੋਸੈਸਿੰਗ ਹੀ ਖੁਰਾਕ ਸੁਰੱਖਿਆ ਅਤੇ ਖੁਸ਼ਹਾਲੀ ਵੱਲ ਵਧਣ ਦਾ ਇੱਕੋ ਇੱਕ ਰਸਤਾ ਹੈ। ਲੋੜ ਇਸ ਗੱਲ ਦੀ ਹੈ ਕਿ ਫੂਡ ਪ੍ਰੋਸੈਸਿੰਗ ਨੂੰ ਪੰਜਾਬ ਦੇ ਹਰ ਘਰ ਤੱਕ ਕਿਵੇਂ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਉਤਪਾਦਾਂ ‘ਤੇ ਵੱਧ ਮੁਨਾਫਾ ਮਿਲ ਸਕੇ ਅਤੇ ਉਤਪਾਦਾਂ ਦੀ ਉਮਰ ਵੀ ਵਧੇ।
ਇਹ ਵੀ ਪੜ੍ਹੋ – ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸਵਾਹ