‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹੋਲੀ ਮਨਾਉਣ ਆਪਣੇ ਘਰ ਜਾ ਰਹੇ ਪਰਿਵਾਰ ਦੇ ਯਮੂਨਾ ਐਕਸਪ੍ਰੈਸਵੇਅ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਕਾਰ ਡੀਵਾਇਡਰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਚਲੀ ਗਈ ਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਛੇ ਸਾਲਾ ਬੱਚੀ ਸਮੇਤ ਚਾਰ ਲੋਕਾਂ ਦੀ ਜਾਨ ਗਈ।
ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿੱਚ ਦੋ ਬੱਚੀਆਂ ਤੇ ਮਹਿਲਾ ਸਮੇਤ ਛੇ ਲੋਕ ਜ਼ਖਮੀ ਵੀ ਹੋਏ ਹਨ। ਇਹ ਸਾਰੇ ਲੋਕ ਫਰੂਖਾਬਾਦ ਦੇ ਰਹਿਣ ਵਾਲੇ ਸੀ ਤੇ ਹੋਲੀ ਮਨਾਉਣ ਦਿੱਲੀ ਤੋਂ ਆਪਣੇ ਘਰ ਜਾ ਰਹੇ ਸੀ।