The Khalas Tv Blog Punjab ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਣ ਵਿਭਾਗ ਦਾ ਗਾਰਡ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Punjab

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਣ ਵਿਭਾਗ ਦਾ ਗਾਰਡ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Forest guard arrested by Punjab Vigilance Bureau for taking bribe

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਣ ਗਾਰਡ ਰਿਸ਼ਵਤ ਲੈਂਦਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਨੂੰ  ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਹੈ।  ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ  ਗ੍ਰਿਫਤਾਰ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ  ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬੱਕਰੀਆ ਚਾਰਨ ਅਤੇ ਮਿਹਨਤ ਮਜਦੂਰੀ ਕਰਦਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਉਪਰ ਸਰਕਾਰੀ ਟਾਹਲੀ ਚੋਰੀ ਲਾ ਕੇ 27,000 ਰੁਪਏ ਦੇਣ ਲਈ ਕਿਹਾ। ਅਜਿਹਾ ਨਾ ਕਰਨ ਤੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾ ਦਿੱਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਬਿਉਰੋ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ।

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ , ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ. ਐਫ .ਐਸ .ਸੀ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ  ਦੇ ਵਿਰੁੱਧ ਐਫਆਈਆਰ ਨੰਬਰ 11 ਮਿਤੀ 16-08-2022, ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।

Exit mobile version