Lok Sabha Election 2024 Punjab

ਨੌਕਰੀ ਛੱਡ ਸਿਆਸਤ ’ਚ ਆਏ ਸਾਬਕਾ ADGP ਢਿੱਲੋਂ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਦਾਰੀ

EX ADGP Gurinder Singh Dhillon

ਪੰਜਾਬ ਕਾਂਗਰਸ ਨੇ ਭਾਵੇਂ ਨੌਕਰੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ (Former ADGP Gurinder Singh Dhillon) ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ, ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਲਈ ਵੀ ਕੰਮ ਕਰਨਗੇ।

Image

ਗੁਰਿੰਦਰ ਸਿੰਘ ਢਿੱਲੋਂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ। ਜਦੋਂ ਰਾਹੁਲ ਗਾਂਧੀ ਭਾਰਤ ਦੌਰੇ ਦੌਰਾਨ ਆਏ ਸਨ ਤਾਂ ਪੰਜਾਬ ਵਿੱਚ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਢਿੱਲੋਂ ਦੇ ਸਿਰ ਸੀ। ਢਿੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜੰਮੂ ਤੱਕ ਉਨ੍ਹਾਂ ਨਾਲ ਡਿਊਟੀ ‘ਤੇ ਸਨ। ਇਸ ਦੌਰਾਨ ਉਹ ਰਾਹੁਲ ਤੋਂ ਕਾਫੀ ਪ੍ਰਭਾਵਿਤ ਹੋਏ।

ਇਸ ਤੋਂ ਬਾਅਦ ਜਦੋਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਆਏ ਤਾਂ ਵੀ ਢਿੱਲੋਂ ਉਨ੍ਹਾਂ ਨਾਲ ਡਿਊਟੀ ‘ਤੇ ਮੌਜੂਦ ਸਨ। ਇਸ ਤੋਂ ਬਾਅਦ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਗੱਲ ਢਿੱਲੋਂ ਨੇ ਖੁਦ ਦੱਸੀ ਸੀ।

ਉਂਞ ਪਹਿਲਾਂ ਚਰਚਾਵਾਂ ਸਨ ਕਿ ਗੁਰਿੰਦਰ ਢਿੱਲੋਂ ਦੇ ਪਾਰਟੀ ਟਿਕਟ ‘ਤੇ ਫ਼ਿਰੋਜ਼ਪੁਰ ਤੋਂ ਚੋਣ ਲੜ ਸਕਦੇ ਹਨ। ਪਰ ਜਿਵੇਂ ਹੀ ਪਾਰਟੀ ਨੇ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਬਣਾਇਆ ਤਾਂ ਇਹ ਚਰਚਾਵਾਂ ਖ਼ਤਮ ਹੋ ਗਈਆਂ।

ਇਹ ਵੀ ਪੜ੍ਹੋ – ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਵਧ ਸਕਦੀਆਂ ਮੁਸ਼ਕਲਾਂ, ਪੰਜਾਬ ਸਰਕਾਰ ਨੇ ਦਿੱਤਾ ਹੁਕਮ