The Khalas Tv Blog Punjab ਤਰਨ ਤਾਰਨ ’ਚ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ!
Punjab

ਤਰਨ ਤਾਰਨ ’ਚ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ!

ਬਿਊਰੋ ਰਿਪੋਰਟ: ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਪੰਜਾਬ ਭਵਨ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

ਦੱਸ ਦੇਈਏ ਹਰਮੀਤ ਸਿੰਘ ਸੰਧੂ ਤਰਨ ਤਾਰਨ ਤੋਂ ਤਿੰਨ ਵਾਰ – ਸਾਲ 2002 ਵਿੱਚ ਆਜ਼ਾਦ ਅਤੇ 2007 ਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਚੁਣੇ ਗਏ ਹਨ। ਸਾਲ 2017 ਤੇ 2022 ਵਿੱਚ ਸੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਕਿਉਂ ਹੋ ਰਹੀ ਹੈ ਜ਼ਿਮਨੀ ਚੋਣ

27 ਜੂਨ ਨੂੰ ਤਰਨ ਤਾਰਨ ਤੋਂ ‘ਆਪ’ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ। ਇਸ ਕਾਰਨ ਤਰਨ ਤਾਰਨ ਵਾਲੀ ਸੀਟ ਖ਼ਾਲੀ ਹੋ ਗਈ ਸੀ, ਜਿੱਥੇ 6 ਮਹੀਨਿਆਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ।

Exit mobile version