‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਸਾਧੂ ਸਿੰਘ ਧਰਮਸੋਤ ਨੂੰ ਰਿ ਸ਼ਵਤ ਖੋਰੀ ਦੇ ਮਾਮਲੇ ਵਿੱਚ ਗ੍ਰਿ ਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਉੱਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋ ਸ਼ ਲੱਗਾ ਹੈ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਅੱਜ ਤੜਕੇ ਤਿੰਨ ਵਜੇ ਅਮਲੋਹ ਤੋਂ ਗ੍ਰਿ ਫ਼ਤਾਰ ਕੀਤਾ ਹੈ। ਉਸ ਦੇ ਨਾਲ ਕਥਿਤ ਤੌਰ ‘ਤੇ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਨੂੰ ਵੀ ਗ੍ਰਿਫ਼ ਤਾਰ ਕੀਤਾ ਗਿਆ ਹੈ। ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲੇ ਦੇ ਇਲਜ਼ਾਮ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ ਸੀ।
ਇੱਕ ਦਰੱਖਤ ਕੱਟਣ ਉੱਤੇ ਧਰਮਸੋਤ 500 ਰੁਪਏ ਕਮਾਉਂਦਾ ਸੀ। ਉਨ੍ਹਾਂ ਉੱਤੇ ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਵਿੱਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ ਹਨ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦੇ ਦਿੱਤੀ ਸੀ।
ਇਸ ਪੂਰੇ ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਦੋਵੇਂ ਖੋਜ ਦੇ ਓ.ਐਸ.ਡੀਜ਼ ਦੱਸੇ ਜਾ ਰਹੇ ਹਨ। ਚਮਕੌਰ ਸਿੰਘ ਨੂੰ ਪਟਿਆਲਾ ਤੋਂ ਅਤੇ ਕਮਲਜੀਤ ਸਿੰਘ ਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਸਿੰਘ ਇੱਕ ਵੈੱਬ ਚੈਨਲ ਦਾ ਪੱਤਰਕਾਰ ਵੀ ਸੀ ਅਤੇ ਇਸ ਲਈ ਦਲਾਲੀ ਕਰਦਾ ਸੀ।
ਜਦੋਂ ਬੀਤੇ ਦਿਨੀਂ ਡੀ.ਐਫ.ਓ ਅਤੇ ਉਸਦੇ ਸਾਥੀ ਠੇਕੇਦਾਰ ਨੂੰ ਵਿਜੀਲੈਂਸ ਨੇ ਕਾਬੂ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ। ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਪਿਛਲੇ ਸਾਲਾਂ ਵਿੱਚ ਜੰਗਲਾਤ ਵਿਭਾਗ ਵਿੱਚ ਕਈ ਧਾਂਦਲੀਆਂ ਹੋਈਆਂ ਹਨ।
ਸਾਬਕਾ ਕੈਬਿਨੇਟ ਮੰਤਰੀ ਧਰਮਸੋਤ ‘ਤੇ ਹੁਣ ਤੱਕ 3 ਕਰੋੜ ਰੁਪਏ ਲੈਣ ਦੇ ਦੋਸ਼ ਲੱਗੇ ਹਨ। ਪੁੱਛਗਿੱਛ ਦੌਰਾਨ DFO ਤੇ ਠੇਕੇਦਾਰ ਨੇ ਦੱਸਿਆ ਕਿ ਇੱਕ ਸਾਲ ਵਿੱਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ।
ਇਸ ਮਾਮਲੇ ਵਿੱਚ ਹੀ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਆ ਰਿਹਾ ਹੈ। ਗਿਲਜ਼ੀਆਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਹਨਾਂ ਦੋਵਾਂ ਸਾਬਕਾ ਮੰਤਰੀਆਂ ਤੋਂ ਇਲਾਵਾ ਇਸ ਮਾਮਲੇ ਵਿੱਚ 6 ਹੋਰ ਜਣਿਆਂ ਦੇ ਨਾਮ ਵੀ ਸ਼ਾਮਿਲ ਹਨ।
ਧਰਮਸੋਤ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਸਵਾਲ ਚੁੱਕਦਿਆਂ ਕਿਹਾ ਕਿ ‘ਧਰਮਸੋਤ ਦੀ ਗ੍ਰਿਫ਼ ਤਾਰੀ ਸਿਆਸੀ ਬਦ ਲਾ ਖੋਰੀ ਹੈ। ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰੀ ਦੀ ਟਾਈਮਿੰਗ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ‘ਚ ਸਿਆਸੀ ਫਾਇਦਾ ਲੈਣ ਲਈ ਗ੍ਰਿਫ਼ਤਾਰੀ ਕੀਤੀ ਗਈ ਹੈ।’
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਮਾਨ ਸਾਹਿਬ ਆਸ ਮੁਤਾਬਕ ਤੁਸੀਂ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ, ਬੇਰੁਜ਼ਗਾਰੀ, ਕੇਜਰੀਵਾਲ ਦੇ ਦਖ਼ਲ ਤੋਂ ਧਿਆਨ ਪਾਸੇ ਕਰਨ ਵਾਸਤੇ ਧਰਮਸੋਤ ਦੀ ਗ੍ਰਿਫਤਾਰੀ ਕੀਤੀ ਹੈ। ਕਾਨੂੰਨ ਆਪਣਾ ਕੰਮ ਕਰੇਗਾ। ਤੁਹਾਡੀ ਸਿਆਸੀ ਬਦਲਾਖੋਰੀ ਮੂਧੇ ਮੂੰਹ ਡਿੱਗੇਗੀ।