The Khalas Tv Blog Punjab ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
Punjab

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ।

ਧਰਮਸੋਤ ਅੱਜ ਸ਼ਾਮ ਤੱਕ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ‘ਚੋਂ ਬਾਹਰ ਆ ਸਕਦੇ ਹਨ। ਕਾਬਿਲੇਗੌਰ ਹੈ ਕਿ ਸਾਧੂ ਸਿੰਘ ਧਰਮਸੋਤ ਇਸ ਸਮੇਂ ਨਾਭਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਕੀ ਹੈ ਪੂਰਾ ਮਾਮਲਾ

ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।

 

Exit mobile version