‘ਦ ਖਾਲਸ ਬਿਊਰੋ:ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਹੈ।ਟਰੱਸਟ ‘ਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਘੁਟਾਲੇ ਦੇ ਗੱਲ ਸਾਹਮਣੇ ਆਈ ਹੈ,ਪਲਾਟਾਂ ਦੀ ਵੰਡ ਨੂੰ ਲੈ ਕੇ ਇਹ ਘਪਲਾ ਹੋਇਆ ਹੈ ਤੇ ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ ਡੀ ਬਲਾਕ ਵਿੱਚ ਇੱਕ ਕੋਠੀ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜਿਸ ਕਾਰਣ ਵਿਜੀਲੈਂਸ ਨੇ ਉਸ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ ‘ਤੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਗਿਆ ਹੈ। ਇਸੇ ਕੇਸ ਦੇ ਸਬੰਧ ਵਿੱਚ ਵਿਜੀਲੈਂਸ 17 ਹੋਰ ਫਾਈਲਾਂ ਦੀ ਛਾਣਬੀਣ ਕਰ ਰਹੀ ਹੈ ਤੇ ਦਿਨੇਸ਼ ਬੱਸੀ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਦਿਨੇਸ਼ ਬੱਸੀ ਨੂੰ 2019 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਅੰਮ੍ਰਿਤਸਰ ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਬਣਾਇਆ ਗਿਆ ਸੀ।
Punjab
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫਤਾਰ
- July 7, 2022