Health of former CM of Punjab deteriorated; Parkash Singh Badal admitted to PGI Chandigarh

ਦ ਖ਼ਾਲਸ ਬਿਊਰੋ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (parkash singh badal) ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ 2-3 ਦਿਨਾਂ ਤੋਂ ਹਲਕਾ ਬੁਖਾਰ ਸੀ। ਇਸ ਤੋਂ ਪਹਿਲਾਂ ਵੀ ਉਹ ਆਪਣੀ ਸਿਹਤ ਦੀ ਜਾਂਚ ਕਰਵਾ ਚੁੱਕੇ ਹਨ।

ਪੀਜੀਆਈ ਵਿੱਚ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ਨਾਰਮਲ ਹੈ।ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਕਾਫ਼ੀ ਸਮਾਂ ਪਹਿਲਾਂ ਕਰੋਨਾ ਵੀ ਹੋ ਗਿਆ ਸੀ। ਜਨਵਰੀ ਵਿੱਚ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੈਕਅੱਪ ਲਈ ਆਏ ਸੀ।

ਇਸ ਤੋਂ ਪਹਿਲਾਂ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ।