Punjab

ਸਾਬਕਾ CM ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ , ਕਿਹਾ ਕਾਂਗਰਸੀ ਲੀਡਰਾਂ ਤੇ ਵਰਕਰਾਂ ਨੂੰ ਤੰਗ ਕਰਨ ਲੱਗੀ ਸਰਕਾਰ

Former CM Channi's attack on the Punjab government, said the government started harassing Congress leaders and workers

ਚੰਡੀਗੜ੍ਹ  : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ  ਕਿਹਾ ਕਿ ਕੱਲ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰਵ ਇੱਕ ਸਾਲ ਹੋ ਜਾਵੇਗਾ। ਉਨਾਂ ਨੇ ਕਿਹਾ ਕਿ ਸਿੱਧੂ ਦੀ ਮੌਤ ਦਾ ਦੁੱਖ ਕੇਵਲ ਪੰਜਾਬ ਨੇ ਹੀ ਨਹੀਂ ਸਗੋਂ ਸਾਰੀ ਦੁਨੀਆ ਨੇ ਮਨਾਇਆ ਸੀ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਜਾਂ ਕਿਸੇ ਹੋਰ ਸੰਸਥਾਵਾਂ ਵਿੱਚ SC ਵਿਦਿਆਰਥੀ ਪੜ੍ਹ ਰਹੇ ਹਨ ਪੰਜਾਬ ਸਰਕਾਰ ਉਨ੍ਹਾਂ ਦੀਆਂ ਫੀਸਾਂ ਜਮਾਂ ਨਹੀਂ ਕਰਵਾ ਰਹੀ। ਚੰਨੀ ਨੇ ਸਰਕਾਰ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਯੂਨੀਵਰਸਿਟੀਆਂ ਐਸਸੀ ਬੱਚਿਆਂ ਦੇ ਸਰਟੀਫਕੇਟ ਨਹੀਂ ਦੇ  ਰਹੀਆਂ ਕਿਉਂਕਿ ਸਰਕਾਰ ਨੇ ਉਨਾਂ ਬੱਚਿਆਂ ਦੀਆਂ ਫੀਸਾਂ ਹੀ ਨਹੀਂ ਜਮ੍ਹਾਂ ਕਰਵਾਈਆਂ। ਜਿਸ ਕਾਰਨ ਵਿਦਿਆਰਥੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਚੰਨੀ ਨੇ ਕਿਹਾ ਕਿ ਜਦੋਂ SC ਸਟੂਡੈਂਟਸ ਦੀ ਸ਼ਕਾਲਰਸ਼ਿਪ ਜਾਰੀ ਕਰਨ ਦੀ ਮੰਗ ਕੀਤੀ ਤਾਂ ਪੁਲਿਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਘਟਨਾ ਹੈ। ਇਸਦੇ ਨਾਲ ਹੀ ਉਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੀ ਹਾ ਉਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਲਈ ਐਸਸੀ ਵਿਦਿਆਰਥੀਆਂ ਦੀਆਂ ਫੀਸਾਂ ਸਮੇਂ ਸਿਰ ਦਿੱਤੀਆਂ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਸੜਕਾਂ ‘ਤੇ ਆਉਣ ਲਈ ਮਜ਼ਬੂਰ ਨਾ ਹੋਣਾ ਪਵੇ।

ਚੰਨੀ ਨੇ ਪੰਜਾਬ ਸਰਕਾਰ ‘ਤੇ ਇੱਕ ਹੋਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਲੀਡਰਾਂ ਨੂੰ ਹੀ ਨਹੀਂ ਹੁਣ ਪਾਰਟੀ ਦੇ ਵਰਕਰਾਂ ਨੂੰ ਵੀ ਤੰਗ ਕਰਨ ਵਿੱਚ ਲੱਗੀ ਹੋਈ ਹੈ।  ਉਨਾਂ ਨੇ ਕਿਹਾ ਕਿ ਕਾਂਗਰਸ ਸਰਪੰਚਾਂ ਅਤੇ ਪੰਚਾਂ ਨਾਲ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲੇ ਦੀ ਰਾਜਨੀਤੀ ਕਰਦਿਆਂ ਕਾਂਗਰਸ ਲੀਡਰਾਂ ਅਕੇ ਵਰਕਰਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।