The Khalas Tv Blog Punjab ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ
Punjab

ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ

ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਤੋਂ ਬਾਅਦ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਆਪਣੇ ਮੁਆਫੀਨਾਮੇ ਵਿੱਚ ਕਿਹਾ ਕਿ ਉਨ੍ਹਾਂ ਦਾ ਇਰਾਦਾ ਮਹਿਲਾ ਜਾਂ ਕਿਸੇ ਜਾਤੀ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।

ਚੰਨੀ ਨੇ ਕਿਹਾ ਕਿ ਮੇਰੇ ਸੰਸਕਾਰ ਇਸ ਤਰ੍ਹਾਂ ਦੇ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮੈਨੂੰ ਔਰਤਾਂ ਨੇ ਹੀ ਜੇਤੂ ਬਣਾਇਆ ਹੈ। ਮੇਰੇ ਪਰਿਵਾਰ ਨੇ ਮੈਨੂੰ ਨਿਮਰਤਾ ਨਾਲ ਮੁਆਫੀ ਮੰਗਣੀ ਸਿਖਾਈ ਹੈ। ਹਾਲਾਂਕਿ ਚੰਨੀ ਨੇ ਕਿਹਾ ਹੈ ਕਿ ਮੈਨੂੰ ਚੋਣਾਂ ‘ਚ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ।

ਬੀਤੇ ਦਿਨੀਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਗਿੱਦੜਬਾਹਾ ‘ਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਦੇ ਹੋਏ ਇਕ ਉਦਾਹਰਣ ਦੇ ਕੇ ਭਾਜਪਾ ਅਤੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਵਿਵਾਦਿਤ ਬਿਆਨ ਦਿੱਤਾ ਸੀ । ਇਸ ਦੌਰਾਨ ਰੈਲੀ ‘ਚ ਔਰਤਾਂ ਵੀ ਮੌਜੂਦ ਸਨ। ਉਨ੍ਹਾਂ ਉਦਾਹਰਣ ਦਿੰਦੇ ਹੋਏ ਔਰਤਾਂ ਖਿਲਾਫ ਇੱਕ ਵਿਵਾਦਿਤ ਟਿੱਪਣੀ ਕੀਤੀ ਸੀ , ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ। ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਨੂੰ ਮੁਹਾਲੀ ਦਫ਼ਤਰ ਵਿੱਚ ਹਾਜ਼ਰ ਹੋ ਕੇ ਸਪੱਸ਼ਟੀਕਰਨ ਦਾਇਰ ਕਰਨ ਲਈ ਕਿਹਾ ਸੀ।

 

 

Exit mobile version