Punjab

ਸਾਬਕਾ CM ਪ੍ਰਕਾਸ਼ ਬਾਦਲ ਨੇ ਆਪਣੇ ਪਰਿਵਾਰ ਨਾਲ ਮਨਾਈ ਦੀਵਾਲੀ, ਸੁਖਬੀਰ ਬਾਦਲ ਨੇ ਸ਼ੇਅਰ ਕੀਤੀ ਤਸਵੀਰ

Former CM Prakash Badal celebrated Diwali with his family

ਬਠਿੰਡਾ : ਦੀਵਾਲੀ ਦਾ ਤਿਉਹਾਰ(sukhbir badal diwali) ਪੂਰੇ ਦੇਸ਼ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸਿਆਸਤਦਾਨਾਂ ਨੇ ਵੀ ਵੱਖ ਢੰਗਾਂ ਨਾਲ ਦੀਵਾਲੀ ਮਨਾਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੇ ਪਰਵਾਰ ਨਾਲ ਦੀਵਾਲੀ ਮਨਾਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਰਿਵਾਰ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਫੋਟੋ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ ਅਤੇ ਨਹੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੋਤਾ ਅਤੇ ਪੋਤੀ ਦਿਖਾਈ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਆਹ ਤੋਂ ਬਾਅਦ ਪਹਿਲੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ਤੇ ਗੁਰਦਵਾਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਨਤਮਸਤਕ ਹੋਏ ਸਨ।

ਵਿਆਹ ਤੋਂ ਬਾਅਦ CM ਭਗਵੰਤ ਮਾਨ ਦੀ ਪਹਿਲੀ ਦੀਵਾਲੀ, ਪਤਨੀ ਗੁਰਪ੍ਰੀਤ ਨੇ ਸ਼ੇਅਰ ਕੀਤੀਆਂ ਫੋਟੋਆਂ

ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਸੜਕ ਕਿਨਾਰੇ ਮਿੱਟੀ ਦੇ ਦੀਵੇ ਵੇਚਣ ਵਾਲੇ ਕਾਰੀਗਰਾਂ ਤੋਂ ਮਿੱਟੀ ਦੇ ਦੀਵੇ ਖ਼ਰੀਦੇ ਅਤੇ ਉੱਥੇ ਮੌਜੂਦ ਲੋਕਾਂ ਦੇ ਨਾਲ ਗੱਲਬਾਤ ਵੀ ਕੀਤੀ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਮਿੱਟੀ ਦੇ ਦੀਵੇ ਖ਼ਰੀਦ ਰਹੇ ਹਨ।
ਮਿੱਟੀ ਦੇ ਦੀਵੇ ਖ਼ਰੀਦਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਮਿੱਟੀ ਦੇ ਦੀਵੇ ਵੇਚਣ ਵੱਲੇ ਕਾਰੀਗਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਵੀ ਜਾਣਿਆ।