‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜੋਗਿੰਦਰ ਸਿੰਘ ਮਾਨ ਨੇ ਕੱਲ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਿਕ ਜੋਗਿੰਦਰ ਸਿੰਘ ਫਗਵਾੜਾ ਤੋਂ ਆਪ ਦੇ ਉਮੀਦਵਾਰ ਹੋ ਸਕਦੇ ਹਨ।