ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਦੌਰਾਨ ਉਹ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਹਨ। ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਆਉਂਦਿਆਂ ਪਿੰਡ ਟੌਸਾ ਨੇੜੇ ਉਨ੍ਹਾਂ ਨਾਲ ਇਹ ਹਾਦਸਾ ਵਾਪਰਿਆ।
ਜ਼ਖਮੀ ਹਾਲਤ ਵਿੱਚ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਗੱਡੀ ਟੋਲ ਟੈਕਸ ਕੋਲ ਡਿਵਾਈਡਰ ਟਕਰਾਉਣ ਕਰਕੇ ਹਾਦਸਾਗ੍ਰਸਤ ਹੋਈ।

ਹੋਰ ਤਾਜ਼ਾ ਖ਼ਬਰਾਂ –