The Khalas Tv Blog Punjab ਸਾਬਕਾ ਕਾਂਗਰਸੀ ਵਿਧਾਇਕ ਜੀਰਾ ਗ੍ਰਿਫ਼ਤਾਰ, ਪੁਲਿਸ ਨੇ ਸਵੇਰੇ 5 ਵਜੇ ਘਰੋਂ ਚੁੱਕਿਆ…
Punjab

ਸਾਬਕਾ ਕਾਂਗਰਸੀ ਵਿਧਾਇਕ ਜੀਰਾ ਗ੍ਰਿਫ਼ਤਾਰ, ਪੁਲਿਸ ਨੇ ਸਵੇਰੇ 5 ਵਜੇ ਘਰੋਂ ਚੁੱਕਿਆ…

Former Congress MLA Jira arrested, police picked him up from home at 5 in the morning, these allegations...

ਫ਼ਿਰੋਜ਼ਪੁਰ :  ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਫ਼ਿਰੋਜ਼ਪੁਰ ਪੁਲਿਸ ਨੇ ਉਸ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤਾ ਪਿਆ ਸੀ। ਉਸ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼ ਆਈ ਆਰ ਦਰਜ ਕੀਤੀ ਗਈ ਹੈ। ਜੀਰਾ ਖ਼ੁਦ ਅੱਜ 11 ਵਜੇ ਪ੍ਰੈੱਸ ਕਾਨਫ਼ਰੰਸ ਕਰਕੇ ਗ੍ਰਿਫ਼ਤਾਰੀ ਦੇਣ ਜਾ ਰਹੇ ਸਨ।

ਚਾਰ ਦਿਨ ਪਹਿਲਾਂ ਫ਼ਿਰੋਜ਼ਪੁਰ ‘ਚ ਵਿਧਾਇਕ ਜ਼ੀਰਾ ਖ਼ਿਲਾਫ਼ ਐੱਫ਼.ਆਈ.ਆਰ. ਸ਼ਿਕਾਇਤ ਅਨੁਸਾਰ ਜ਼ੀਰਾ ਦੇ ਬੀਡੀਪੀਓ ਨੇ ਪੁਲਿਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਵਿਚਲੇ ਉਸ ਦੇ ਕਮਰੇ ਵਿਚ ਜ਼ਬਰਦਸਤੀ ਦਾਖ਼ਲ ਹੋ ਗਿਆ।

ਕਾਂਗਰਸੀ ਆਗੂ ਨੇ ਸਰਕਾਰੀ ਕੰਮ ਵਿੱਚ ਦਖ਼ਲ ਦੇਣ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕੀਤਾ। ਬੀਡੀਪੀਓ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਫਆਈਆਰ ਦਰਜ ਹੋਣ ਦੀ ਸੂਚਨਾ ਮਿਲਦਿਆਂ ਹੀ ਕੁਲਬੀਰ ਸਿੰਘ ਜੀਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇੱਕ ਵੀਡੀਓ ਵੀ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬੀਡੀਪੀਓ ਦਫ਼ਤਰ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜੇ ਸਨ। ਇਸੇ ਕਾਰਨ ਉਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।

ਕੁਲਬੀਰ ਜ਼ੀਰਾ ਨੇ ਕਿਹਾ- ਪੰਜਾਬ ਵਿੱਚ ਬਦਲਾਅ ਲਿਆਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਇਸ ਫ਼ੈਸਲੇ ਦਾ ਮੈਂ ਸਵਾਗਤ ਕਰਦਾ ਹਾਂ। 17 ਅਕਤੂਬਰ ਨੂੰ ਦੁਪਹਿਰ 12 ਵਜੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਫ਼ਿਰੋਜ਼ਪੁਰ ਵਿਖੇ ਮੱਥਾ ਟੇਕਣਗੇ। ਉਸ ਤੋਂ ਬਾਅਦ ਮੈਂ ਸਬੂਤ ਜਨਤਕ ਕਰਕੇ ਪੰਜਾਬ ਦੀ 18 ਮਹੀਨੇ ਪੁਰਾਣੀ ‘ਆਪ’ ਸਰਕਾਰ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰਾਂਗਾ ਪਰ ਇਸ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਹੀ ਉਸ ਨੂੰ ਸਵੇਰੇ ਘਰੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

Exit mobile version