Punjab

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ, ਬੀਤੇ ਦਿਨੀਂ ਪੁਲਿਸ ਨੇ ਸਵੇਰੇ 5 ਵਜੇ ਚੁੱਕਿਆ ਸੀ ਘਰੋਂ …

Former Congress MLA Kulbir Singh Zira got bail, the police picked him up from his house at 5 am in the past...

ਫਿਰੋਜ਼ਪੁਰ : ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਵੱਡੀ ਰਾਹਤ ਮਿਲੀ ਹੈ। ਜ਼ੀਰਾ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਕੁਲਬੀਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਮਾਣਯੋਗ ਜੱਜ ਪਲਵਿੰਦਰ ਕੌਰ ਦੀ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਮਾਣਯੋਗ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।

ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ.ਆਈ.ਡੀ.ਪੀ.ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ, ਜਿਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ ‘ਤੇ 12 ਐੱਫ਼.ਆਈ.ਆਰ. ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਕਤੂਬਰ ਨੂੰ ਥਾਣਾ ਸੀਟੀ ਜ਼ੀਰਾ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ 17 ਅਕਤੂਬਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਸੀ। ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ ਸੀ। ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼ ਆਈ ਆਰ ਦਰਜ ਕੀਤੀ ਗਈ ਸੀ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਸੀ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ।