India

ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਅਚਾਨਕ ਵਿਗਾੜੀ ਸਿਹਤ, AIIMS ‘ਚ ਭਰਤੀ

ਦਿੱਲੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਨਿਊਜ਼ ਏਜੰਸੀ ਪੀਟੀਆਈ ਦੀ ਖ਼ਬਰ ਮੁਤਾਬਕ 96 ਸਾਲਾ ਅਡਵਾਨੀ ਨੂੰ ਏਮਜ਼ ਦੇ ਪ੍ਰਾਈਵੇਟ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਯੂਰੋਲੋਜੀ ਵਿਭਾਗ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।

ਅਡਵਾਨੀ ਨੂੰ ਕਿਹੜੇ ਕਾਰਨਾਂ ਕਰਕੇ ਦਾਖ਼ਲ ਕੀਤਾ ਗਿਆ ਹੈ, ਇਸ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਖਬਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਭਾਜਪਾ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹਾਲ ਹੀ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਦੇ ਕਈ ਵੱਡੇ ਨੇਤਾ ਉਨ੍ਹਾਂ ਨੂੰ ਮਿਲਣ ਲਈ ਅਡਵਾਨੀ ਦੇ ਘਰ ਗਏ ਸਨ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਸੀ।

8 ਨਵੰਬਰ 1927 ਨੂੰ ਕਰਾਚੀ, ਪਾਕਿਸਤਾਨ ਵਿੱਚ ਜਨਮੇ ਅਡਵਾਨੀ 1942 ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਵਿੱਚ ਸ਼ਾਮਲ ਹੋਏ। ਉਹ 1986 ਤੋਂ 1990, 1993 ਤੋਂ 1998 ਅਤੇ ਫਿਰ 2004 ਤੋਂ 2005 ਤੱਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਵੀ ਰਹੇ। ਅਡਵਾਨੀ 1999 ਤੋਂ 2004 ਤੱਕ ਐਨਡੀਏ ਸਰਕਾਰ ਵਿੱਚ ਦੇਸ਼ ਦੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੀ ਰਹੇ।