The Khalas Tv Blog India ਹਿਮਾਚਲ ਦੇ ਸਾਬਕਾ DGP ਅਸ਼ਵਨੀ ਕੁਮਾਰ ਨੇ ਕੀਤੀ ਖੁਦਕੁਸ਼ੀ
India

ਹਿਮਾਚਲ ਦੇ ਸਾਬਕਾ DGP ਅਸ਼ਵਨੀ ਕੁਮਾਰ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਸ਼ਿਮਲਾ ‘ਚ ਅੱਜ ਨਾਗਾਲੈਂਡ ਦੇ ਸਾਬਕਾ ਰਾਜਪਾਲ, ਸਾਬਕਾ ਸੀਬੀਆਈ ਮੁਖੀ ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਡੀਜੀਪੀ ਅਸ਼ਵਨੀ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਦੀ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ 7 ਅਕਤੂਬਰ ਨੂੰ ਕਥਿਤ ਤੌਰ ‘ਤੇ ਸ਼ਿਮਲਾ ਦੇ ਬਰੌਕਹੌਰਸਟ ਸਥਿਤ ਆਪਣੀ ਰਿਹਾਇਸ਼’ ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ ਹੈ।

ਦੱਸਣਯੋਗ ਹੈ ਕਿ ਅਸ਼ਵਨੀ ਕੁਮਾਰ ਪਿਛਲੇ ਕੁੱਝ ਸਮੇਂ ਤੋਂ ਤਣਾਅ ਵਿੱਚ ਸਨ। ਫਿਲਹਾਲ ਆਈਜੀਐਮਸੀ ਸ਼ਿਮਲਾ ਤੋਂ ਪੁਲਿਸ ਤੇ ਡਾਕਟਰਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਸ ਘਟਨਾ ਬਾਰੇ ਜਿਵੇਂ ਹੀ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਪੁਲਿਸ ਮੌਕੇ ਤੇ ਪਹੁੰਚ ਕਾਰਵਾਈ ‘ਚ ਲੱਗੀ ਹੋਈ ਹੈ।

Exit mobile version