Punjab

ਨਹੀਂ ਮਿਲੀ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ,ਅਗਾਉਂ ਜ਼ਮਾਨਤ ਲੈਣ ਲਈ ਜਾ ਸਕਦੇ ਹਨ ਹਾਈ ਕੋਰਟ

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਫਰੀਦਕੋਟ ਅਦਾਲਤ ਨੇ ਰੱਦ ਕਰ ਦਿੱਤਾ ਹੈ। ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਉਸ ਵੇਲੇ ਦੇ ਕਈ ਪੁਲਿਸ ਅਧਿਕਾਰੀਆਂ,ਜਿਹਨਾਂ ਵਿੱਚ  ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਸ਼ਾਮਲ ਹਨ,ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੇਸ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ ।

ਜ਼ਿਕਰਯੋਗ ਹੈ ਕਿ  ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਕੱਲ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ  ਕਰ ਲਈ ਹੈ। ਕੋਟਕਪੂਰਾ ਗੋਲੀ ਕਾਂਡ ਵਿਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।

ਜਿਲ੍ਹਾ ਅਦਾਲਤ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ । ਇਹ ਸੰਭਾਵਨਾ ਦੱਸੀ ਜਾ ਰਹੀ ਹੈ ਕਿ ਉਹ ਜਲਦੀ ਹੀ ਹਾਈ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕਰਨਗੇ ਤੇ ਹਾਈ ਕੋਰਟ ਵਿੱਚ 2 ਜਾਂ 3 ਦਿਨਾਂ ਤੱਕ ਸੁਣਵਾਈ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਵੀ ਕਰ ਕੀਤੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਸੀ ਤੇ 23 ਮਾਰਚ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਸੀ।