The Khalas Tv Blog Punjab ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ…
Punjab

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ…

Former Finance Minister Manpreet Singh Badal got a big relief from the High Court, got bail...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖ਼ਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਬਾਦਲ ਦੇ ਖ਼ਿਲਾਫ਼ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ‘ਤੇ ਪਰਚਾ ਦਰਜ ਕੀਤਾ ਗਿਆ ਸੀ। ਇਹ ਗ਼ਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ। ਇਸ ਵਿਚ ਸਰਕਾਰ ਨੂੰ 64 ਲੱਖ ਦਾ ਚੂਨਾ ਲਾਉਣ ਦੇ ਇਲਜ਼ਾਮ ਸੀ। ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਪਿਛਲੇ ਦਿਨਾਂ ਤੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ ਹੁਣ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਬੀਤੇ ਦਿਨੀਂ ਬਠਿੰਡਾ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਦੌਰਾਨ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਸਰਕੁਲਰ ਨੋਟਿਸ ਜਾਰੀ ਕੀਤਾ ਗਿਆ ਸੀ। ਮਨਪ੍ਰੀਤ ਬਾਦਲ ‘ਤੇ ਬਠਿੰਡਾ ‘ਚ ਪਲਾਟਾਂ ਦੀ ਖ਼ਰੀਦ-ਵੇਚ ‘ਚ ਧੋਖਾਧੜੀ ਦਾ ਦੋਸ਼ ਹੈ।

ਰੋਕੂ ਕਾਨੂੰਨ, ਆਈ ਪੀ ਸੀ ਅਤੇ ਆਈ ਟੀ ਐਕਟ ਤਹਿਤ ਮਨਪ੍ਰੀਤ ਬਾਦਲ ਖ਼ਿਲਾਫ਼ ਐੱਫ਼ ਆਈ ਆਰ ਦਰਜ ਕੀਤੀ ਸੀ। ਪਿਛਲੇ ਹਫ਼ਤੇ ਹੀ ਬਠਿੰਡਾ ਦੀ ਹੇਠਲੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ

Exit mobile version