India

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ 

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੁਪਹਿਰ 1:20 ਵਜੇ ਦੇਹਾਂਤ ਹੋ ਗਿਆ। ਉਹ ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ 11 ਮਈ ਨੂੰ ਹਸਪਤਾਲ ਵਿੱਚ ਦਾਖਲ ਹੋਏ ਸਨ।

ਸੱਤਿਆਪਾਲ ਜੰਮੂ-ਕਸ਼ਮੀਰ, ਗੋਆ, ਮੇਘਾਲਿਆ ਅਤੇ ਬਿਹਾਰ ਦੇ ਰਾਜਪਾਲ ਰਹੇ। ਉਹ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ 10ਵੇਂ ਅਤੇ ਆਖਰੀ ਰਾਜਪਾਲ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਈ ਗਈ ਸੀ।

24 ਜੁਲਾਈ 1946 ਨੂੰ ਜਨਮੇ ਸੱਤਿਆਪਾਲ ਨੇ 1974-77 ਵਿੱਚ ਉੱਤਰ ਪ੍ਰਦੇਸ਼ ਵਿਧਾਨ ਸਭਾ, 1980-86 ਅਤੇ 1986-89 ਵਿੱਚ ਰਾਜ ਸਭਾ, ਅਤੇ 1989-91 ਵਿੱਚ 9ਵੀਂ ਲੋਕ ਸਭਾ ਵਿੱਚ ਸੇਵਾ ਨਿਭਾਈ। ਉਨ੍ਹਾਂ ਦੀ ਰਾਜਨੀਤਕ ਅਤੇ ਪ੍ਰਸ਼ਾਸਨਿਕ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।