The Khalas Tv Blog India ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ 
India

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ 

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੁਪਹਿਰ 1:20 ਵਜੇ ਦੇਹਾਂਤ ਹੋ ਗਿਆ। ਉਹ ਗੁਰਦੇ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ 11 ਮਈ ਨੂੰ ਹਸਪਤਾਲ ਵਿੱਚ ਦਾਖਲ ਹੋਏ ਸਨ।

ਸੱਤਿਆਪਾਲ ਜੰਮੂ-ਕਸ਼ਮੀਰ, ਗੋਆ, ਮੇਘਾਲਿਆ ਅਤੇ ਬਿਹਾਰ ਦੇ ਰਾਜਪਾਲ ਰਹੇ। ਉਹ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ 10ਵੇਂ ਅਤੇ ਆਖਰੀ ਰਾਜਪਾਲ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਈ ਗਈ ਸੀ।

24 ਜੁਲਾਈ 1946 ਨੂੰ ਜਨਮੇ ਸੱਤਿਆਪਾਲ ਨੇ 1974-77 ਵਿੱਚ ਉੱਤਰ ਪ੍ਰਦੇਸ਼ ਵਿਧਾਨ ਸਭਾ, 1980-86 ਅਤੇ 1986-89 ਵਿੱਚ ਰਾਜ ਸਭਾ, ਅਤੇ 1989-91 ਵਿੱਚ 9ਵੀਂ ਲੋਕ ਸਭਾ ਵਿੱਚ ਸੇਵਾ ਨਿਭਾਈ। ਉਨ੍ਹਾਂ ਦੀ ਰਾਜਨੀਤਕ ਅਤੇ ਪ੍ਰਸ਼ਾਸਨਿਕ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

 

Exit mobile version