The Khalas Tv Blog Punjab ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਤਨਖ਼ਾਹ
Punjab Religion

ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਤਨਖ਼ਾਹ

2015 ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫੀ ਦੇਣ ਲਈ ਉਸਦਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੇ ਮਾਮਲੇ ਵਿਚ ਗਿਆਨੀ ਗੁਰਮੁੱਖ ਸਿੰਘ ਨੇ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀ ਭੁੱਲ ਬਖਸ਼ਾਈ।

ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਹਨਾਂ ਨੂੰ ਰੋਜ਼ਾਨਾ 2 ਘੰਟੇ ਲੰਗਰ ਹਾਲ ਵਿਚ ਜੂਠੇ ਭਾਂਡੇ ਮਾਂਜਣ ਅਤੇ 1 ਘੰਟਾ ਜੋੜੇ ਘਰ ਵਿਚ ਸੇਵਾ ਕਰਨ ਤੇ ਪਾਠ ਕਰਨ ਦੀ ਤਨਖਾਹ ਲਗਾਈ ਹੈ ਅਤੇ 11 ਦਿਨ ਤੱਕ ਇਹ ਤਨਖਾਹ ਭੁਗਤਣ ਮਗਰੋਂ ਉਹ 501 ਰੁਪਏ ਦੀ ਤੇਗ ਕਰਵਾ ਕੇ ਭੁੱਲ ਬਖਸ਼ਾਉਣਗੇ।

Exit mobile version