Punjab Religion

ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ : ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਬਿਨਾਂ ਮੁਆਫ਼ੀ ਮੰਗਿਆਂ ਮੁਆਫ਼ ਕਰਨ ਦੇ ਮਾਮਲੇ ’ਚ ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਪੱਸ਼ਟੀਕਰਨ ਦੇ ਦਿੱਤਾ ਹੈ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰਮੁਖ ਸਿੰਘ ਤੇ ਗਿਆਨੀ ਇਕਬਾਲ ਸਿੰਘ ਨੇ ਆਪਣਾ ਸਪੱਸ਼ਟੀਕਰਨ ਭੇਜਿਆ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਿੰਨ ਸਾਬਕਾ ਜਥੇਦਾਰਾਂ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਜਿਸ ਵਿੱਚੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦਾ ਵੀ ਸਪੱਸ਼ਟੀਕਰਨ  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾ ਚੁੱਕੇ ਹਨ।

ਇਸਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ 2007 ਤੋਂ 2017 ਵਿੱਚ ਰਹੀ ਸਰਕਾਰ ਦੁਰਮਿਆਣ ਕੈਬਨਟ ਰੈਕ ਹਾਸਲ ਕਰਨ ਵਾਲੇ ਵਿਅਕਤੀ ਹਨ l ਜਿਸ ਕਾਰਨ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸਾਬਕਾ ਕੈਬਨਟ ਮੰਤਰੀਆਂ ਦੇ ਨਾਲ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ।