Punjab

ਬਟਾਲਾ ‘ਚ ਸਾਬਕਾ ਐੱਮਪੀ ਦੇ ਬੇਟੇ ਨੇ ਇੱਕ ਨੌਜਵਾਨ ਨਾਲ ਕੀਤਾ ਅਜਿਹਾ ਕਾਰਾ , ਬਾਅਦ ‘ਚ ਹੋਇਆ ਫਰਾਰ

Former Member of Parliament's son shot the youth the condition is critical the accused escaped from the spot

ਬਟਾਲਾ  : ਪੰਜਾਬ ਦੇ ਬਟਾਲਾ ( Batala )  ‘ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਬੇਟੇ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੇ ਮੌਕੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਚਸ਼ਮਦੀਦਾਂ ਤੋਂ ਪੁੱਛਗਿੱਛ ਕੀਤੀ ਹੈ।

ਦਰਅਸਲ, 11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਤੇ ਤੀਰਥ ਰਾਮ ਨਾਮ ਦੇ ਨੌਜਵਾਨ ਵਿਚਕਾਰ ਮਾਮੂਲੀ ਤਕਰਾਰ ਹੋਈ। ਇਸ ਦੌਰਾਨ ਗੁੱਸੇ ‘ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਹਾਲਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਲਲਿਤ ਕੁਮਾਰ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲਿਸ ਨੇ ਪਰਗਟ ਸਿੰਘ ਨਾਂ ਦੇ ਚਸ਼ਮਦੀਦ ਗਵਾਹ ਤੋਂ ਪੁੱਛਗਿੱਛ ਕੀਤੀ। ਪਰਗਟ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਤੀਰਥ ਰਾਮ ਤੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਲਾਡਾ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ।

ਇਸ ਤੋਂ ਬਾਅਦ ਸੁਰਿੰਦਰ ਨੇ ਰਿਵਾਲਵਰ ਤੋਂ ਤੀਰਥ ਰਾਮ ‘ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ ‘ਚ ਲੱਗੀ। ਇਸ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।