ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ( Ajaj Singh Mukhmailpur ) ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ ਸਨੌਰ ਵਿਖੇ ਕੀਤਾ ਜਾਵੇਗਾ। ਅਜਾਇਬ ਸਿੰਘ ਮੁਖਮੈਲਪੁਰ ਆਪਣੇ ਪਿੱਛੇ ਆਪਣੀ ਪਤਨੀ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। ਸੁਖਬੀਰ ਬਾਦਲ ਅਤੇ ਹੋਰ ਸਿਆਸੀ ਹਸਤੀਆਂ ਨੇ ਐਕਸ ਤੇ ਪੋਸਟ ਕਰਦਿਆਂ ਉਹਨਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ – ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦੀ 116 ਸਾਲ ਦੀ ਉਮਰ ‘ਚ ਮੌਤ