The Khalas Tv Blog Punjab ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ ਜੇਲ੍ਹ ਭੇਜਿਆ
Punjab

ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ ਜੇਲ੍ਹ ਭੇਜਿਆ

ਚੰਡੀਗੜ੍ਹ : ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ ਮਿਲ ਗਿਆ ਹੈ। ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ।

ਅਦਾਲਤ ਨੇ ਇਸ ਤੋਂ ਪਹਿਲਾਂ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ। ਕਾਂਗਰਸ ਦੇ ਕਾਰਜਕਾਰੀ ਸੂਬਾ ਪ੍ਰਧਾਨ ਆਸ਼ੂ ‘ਤੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜੇ ਘੁਟਾਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ।

Exit mobile version