Punjab

ਸਾਬਕਾ ਮੰਤਰੀ ਧਰਮਸੋਤ ਮੁੜ 14 ਦਿਨ ਦੇ ਨਿਆਂਇਕ ਹਿਰਾਸਤ ‘ਚ

ਦ ਖ਼ਾਲਸ ਬਿਊਰੋ : ਭ੍ਰਿ ਸ਼ ਟਾਚਾਰ ਮਾਮਲੇ ‘ਚ ਗ੍ਰਿਫ ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ  ਨੂੰ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪੁਲਿਸ ਸਾਧੂ ਸਿੰਘ ਧਰਮਸੋਤ ਨੂੰ ਨਾਭਾ ਜੇ ਲ੍ਹ ਵਿਚੋਂ ਕੈਦੀਆਂ ਵਾਲੀ ਗੱ ਡੀ ਵਿੱਚ ਬਿਠਾ ਕੇ ਲਿਆਂਦਾ ਗਿਆ। ਪਹਿਲਾਂ ਮੀਡੀਆ ਨਾਲ ਰੂਬਰੂ ਹੋਣ ਵਾਲੇ ਧਰਮਸੋਤ ਅੱਜ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ ਅਤੇ ਉਨ੍ਹਾਂ ਸਿਰਫ਼ ਇੰਨਾ ਹੀ ਕਿਹਾ ਕਿ ਜੋ ਕੁੱਝ ਵੀ ਹੋਵੇਗਾ ਤੁਹਾਡੇ ਸਾਹਮਣੇ ਹੋਵੇਗਾ।

ਉਹਨਾਂ ਦੀ ਭ੍ਰਿ ਸ਼ਟਾ ਚਾਰ ਦੇ ਕੇਸ ‘ਚ ਗ੍ਰਿਫ਼ ਤਾਰੀ ਹੋਈ ਹੈ।ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਇਹ ਇਲ ਜ਼ਾਮ ਹਨ ਕਿ ਜੰਗਲਾਤ ਮੰਤਰੀ ਰਹਿੰਦਿਆਂ ਉਹਨਾਂ ਦੱਰਖਤਾਂ ਦੀ ਕਟਾਈ ਨੂੰ ਲੈ ਕੇ ਘਪ ਲਾ ਕੀਤਾ ਹੈ ਤੇ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਸੀ।ਵਿਜੀਲੈਂਸ ਵੱਲੋਂ ਇਸ ਮਾ ਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸੰਬੰਧੀ ਹੋਰ ਵੀ ਗ੍ਰਿਫ ਤਾਰੀਆਂ ਹੋਈਆਂ ਹਨ।