Punjab

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ

ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ। ਜਾਣਕਾਰੀ ਮੁਤਾਬਕ ਹਰਮੇਲ ਸਿੰਘ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ। ਹਰਮੇਲ ਸਿੰਘ ਨੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ।

ਹਰਮੇਲ ਸਿੰਘ 1997 ਵਿੱਚ ਡਕਾਲਾ (ਹੁਣ ਸਨੌਰ) ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਕੈਬਨਿਟ ਮੰਤਰੀ ਬਣੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿੱਚ ਮੰਗਲਵਾਰ, 23 ਸਤੰਬਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।