Punjab

ਸਾਬਕਾ ਮੰਤਰੀ ਲਾਲਜੀਤ ਭੁੱਲਰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ

ਬਿਊਰੋ ਰਿਪਰੋਟ (1 ਅਪ੍ਰੈਲ, 2026): ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਭੁੱਲਰ ਨੂੰ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਮੰਤਰੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ (ਜੁਡੀਸ਼ੀਅਲ ਰਿਮਾਂਡ) ਵਿੱਚ ਜੇਲ੍ਹ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ’ਤੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੂੰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪਿਛਲੇ ਕੁਝ ਦਿਨਾਂ ਤੋਂ ਉਹ ਪੁਲਿਸ ਹਿਰਾਸਤ ਵਿੱਚ ਸਨ ਅਤੇ ਪੁੱਛਗਿੱਛ ਜਾਰੀ ਸੀ। ਅੱਜ ਅਦਾਲਤ ਵੱਲੋਂ ਜੇਲ੍ਹ ਭੇਜੇ ਜਾਣ ਦੇ ਫੈਸਲੇ ਨਾਲ ਉਨ੍ਹਾਂ ਨੂੰ ਹੁਣ ਆਉਣ ਵਾਲੇ ਦੋ ਹਫ਼ਤੇ ਜੇਲ੍ਹ ਵਿੱਚ ਕੱਟਣੇ ਪੈਣਗੇ।