Lok Sabha Election 2024 Punjab

ਕੇਜਰੀਵਾਲ ਵਾਂਗ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣਗੇ ਸਾਧੂ ਸਿੰਘ ਧਰਮਸੋਤ

ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਚੋਣ ਪ੍ਰਚਾਰ ਸਿਖ਼ਰਾਂ ’ਤੇ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆ ਰਹੇ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ ਉਤੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।

ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਹੈ। 6 ਜੂਨ ਨੂੰ ਦੁਪਹਿਰ 12 ਵਜੇ ਆਤਮਸਮਰਪਣ (Surrender) ਕਰਨਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ 50,000 ਦਾ ਬੇਲ ਬਾਂਡ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ ਤੇ ਅਦਾਲਤ ਦੀ ਇਜਾਜ਼ਤ ਦੇ ਬਿਨਾਂ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਦੇ।

ਦੱਸ ਦੇਈਏ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਲਈ 1 ਜੂਨ ਤਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਦਿੱਲੀ ਆਬਕਾਰੀ ਮਾਮਲੇ ਵਿੱਚ ਉਹ ਤਿਹਾੜ ਜੇਲ੍ਹ ਵਿੱਚ ਕੈਦ ਸਨ।

ਸਬੰਧਿਤ ਖ਼ਬਰ – ਜੇਲ੍ਹੋਂ ਬਾਹਰ ਆਉਂਦੇ ਹੀ ਕੇਜਰੀਵਾਲ ਦਾ ਜ਼ਬਰਦਸਤ ਸੁਆਗਤ! ਮੋਦੀ ਸਰਕਾਰ ਖ਼ਿਲਾਫ਼ 2 ਵੱਡੇ ਐਲਾਨ! ਅੱਗੇ ਦੀ ਰਣਨੀਤੀ ਦੱਸੀ