Punjab

ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਖਲ

Former minister Sham Sunder Arora did not get relief from the court, Punjab government submitted a status report

ਚੰਡੀਗੜ੍ਹ :  ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ (  Former minister Sunder Sham Arora )  ਨੂੰ ਫਿਲਹਾਲ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸਾਬਕਾ ਮੰਤਰੀ ਦੇ ਕੇਸ ਦੀ ਸੁਣਵਾਈ ਹੋਈ ਹੈ ਪਰ ਅਦਾਲਤ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਵੀ ਕੇਸ ਦੀ ਸਟੇਟਸ ਰਿਪੋਰਟ ਦਾਖਲ ਕੀਤੀ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।

ਪੰਜਾਬ ਵਿਜੀਲੈਂਸ ਦੇ AIG ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੁੰਦਰ ਸ਼ਾਮ ਅਰੋੜਾ ਨੂੰ ਗਿਰਫ਼ਤਾਰ ਕੀਤ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੇ AIG ਨੂੰ 1 ਕਰੋੜ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਕੈਬਨਿਟ ਮੰਤਰੀ 50 ਲੱਖ ਅਡਵਾਂਸ ਲੈਕੇ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਸੀ ।

ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਿਰੇਂਦਰ ਕੁਮਾਰ ਨੇ ਸੁੰਦਰ ਸ਼ਾਮ ਅਰੋੜਾ ‘ਤੇ AIG ਨੂੰ 50 ਲੱਖ ਦੀ ਰਿਸ਼ਵਤ ਦੇਣ ਦਾ ਇਲਜ਼ਾਮ ਲਾਇਆ ਸੀ। AIG ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦੀ ਧਾਰ 8 ਦੇ ਤਹਿਤ 15 ਅਕਤੂਬਰ ਨੂੰ FIR ਦਰਜ ਕੀਤੀ ਗਈ ਸੀ ।

ਸੁੰਦਰ ਸ਼ਾਮ ਅਰੋੜਾ ‘ਤੇ ਇਲਜ਼ਾਮ ਹਨ ਕਿ ਉਹਨਾਂ 14 ਅਕਤੂਬਰ ਨੂੰ AIG ਮਨਮੋਹਨ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਖਿਲਾਫ਼ ਚੱਲ ਰਹੀ ਜਾਂਚ ਵਿੱਚ ਮਦਦ ਮੰਗੀ। AIG ਨੇ ਕਿਹਾ ਜੇਕਰ ਉਹ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ। ਪਰ ਸੁੰਦਰ ਸ਼ਾਮ ਅਰੋੜਾ ਨੇ 1 ਕਰੋੜ ਦੀ ਪੇਸ਼ਕਸ਼ ਕੀਤੀ ।

AIG ਨੇ ਇਹ ਗੱਲ ਸੀਨੀਅਰ ਅਫਸਰਾਂ ਤੱਕ ਪਹੁੰਚਾਈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੱਕ । ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਲੈਕੇ ਬਿਨਾਂ ਸੁਰੱਖਿਆ ਗਾਰਡ, AIG ਮਨਮੋਹਨ ਕੁਮਾਰ ਨੂੰ ਮਿਲਣ ਪਹੁੰਚੇ ਤਾਂ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ। ਅਰੋੜਾ ਕੋਲੋਂ ਵਿਜੀਲੈਂਸ ਦੇ ਅਧਿਕਾਰੀਆਂ ਨੇ 50 ਲੱਖ ਵੀ ਬਰਾਮਦ ਕੀਤੇ ਸਨ ।