The Khalas Tv Blog Punjab ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ
Punjab

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Former minister Sunder Sham Arora

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਮੁਹਾਲੀ : ਪੰਜਾਬ ਵਿਜੀਲੈਂਸ (Punjab vigilance) ਦੇ AIG ਨੂੰ ਰਿਸ਼ਵਤ (Bribe) ਦੇਣ ਦੇ ਮਾਮਲੇ ਵਿੱਚ ਗਿਰਫ਼ਤਾਰ ਸੁੰਦਰ ਸ਼ਾਮ ਅਰੋੜਾ (Sunder sham Arora) ਨੂੰ ਮਾਨਸਾ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।  ਉਨ੍ਹਾਂ ‘ਤੇ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ  50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਇਲਜ਼ਾਮ ਹਨ।

ਕੁਝ ਦਿਨ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸੇ ਦੌਰਾਨ ਪੁਲਿਸ ਨੇ ਅਦਾਲਤ ਤੋਂ ਸਾਬਕਾ ਮੰਤਰੀ ਦੇ 4 ਦਿਨ ਦਾ ਹੋਰ ਰਿਮਾਂਡ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੇ AIG ਨੂੰ 1 ਕਰੋੜ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਕੈਬਨਿਟ ਮੰਤਰੀ 50 ਲੱਖ ਅਡਵਾਂਸ ਲੈਕੇ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਸੀ । ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਿਰੇਂਦਰ ਕੁਮਾਰ ਨੇ ਦੱਸਿਆ ਕਿ ਸੁੰਦਰ ਸ਼ਾਮ ਅਰੋੜਾ ‘ਤੇ AIG ਨੂੰ 50 ਲੱਖ ਦੀ ਰਿਸ਼ਵਤ ਦੇਣ ਦਾ ਇਲਜ਼ਾਮ ਸੀ। AIG ਦੀ ਸ਼ਿਕਾਇਤ ‘ਤੇ ਭ੍ਰਿਸ਼ਟਾਚਾਰ ਦੀ ਧਾਰ 8 ਦੇ ਤਹਿਤ 15 ਅਕਤੂਬਰ ਨੂੰ FIR ਦਰਜ ਕੀਤੀ ਗਈ ਸੀ ।

ਗਿਰਫ਼ਤਾਰੀ ਤੋਂ ਬਾਅਦ ਫੁੱਟ-ਫੁੱਟ ਕੇ ਰੋਣ ਲੱਗੇ ਸੁੰਦਰ ਸ਼ਾਮ ਅਰੋੜਾ,ਚੁੱਪ ਕਰਵਾਉਂਦਾ ਰਿਹਾ ਪਰਿਵਾਰ

14 ਅਕਤੂਬਰ ਨੂੰ ਸੁੰਦਰ ਸ਼ਾਮ ਅਰੋੜਾ ਨੇ AIG ਮਨਮੋਹਨ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਖਿਲਾਫ਼ ਚੱਲ ਰਹੀ ਜਾਂਚ ਵਿੱਚ ਮਦਦ ਮੰਗੀ। AIG ਨੇ ਕਿਹਾ ਜੇਕਰ ਉਹ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ। ਪਰ ਸੁੰਦਰ ਸ਼ਾਮ ਅਰੋੜਾ ਨੇ 1 ਕਰੋੜ ਦੀ ਪੇਸ਼ਕਸ਼ ਕੀਤੀ । AIG ਨੇ ਇਹ ਗੱਲ ਸੀਨੀਅਰ ਅਫਸਰਾਂ ਤੱਕ ਪਹੁੰਚਾਈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੱਕ । ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਲੈਕੇ ਬਿਨਾਂ ਸੁਰੱਖਿਆ ਗਾਰਡ ਨਾਲ AIG ਮਨਮੋਹਨ ਕੁਮਾਰ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨੂੰ ਵਿਜੀਲੈਂਸ ਨੇ ਗਿਰਫ਼ਤਾਰ ਕਰ ਲਿਆ। ਅਰੋੜਾ ਕੋਲੋ ਵਿਜੀਲੈਂਸ ਦੇ ਅਧਿਕਾਰੀਆਂ ਨੇ 50 ਲੱਖ ਵੀ ਬਰਾਮਦ ਕੀਤੇ ਹਨ ।

Exit mobile version