The Khalas Tv Blog Punjab ਨਹੀਂ ਰਹੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ
Punjab

ਨਹੀਂ ਰਹੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ

‘ਦ ਖ਼ਾਲਸ ਬਿਊਰੋ : ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦੀ ਅੱਜ ਸਵੇਰੇ ਮੌ ਤ ਹੋ ਗਈ। ਉਨ੍ਹਾਂ ਦੀ ਉਮਰ 70 ਵਰ੍ਹੇ ਸੀ। ਉਨ੍ਹਾਂ ਨੂੰ ਛਾਤੀ ’ਚ ਦਰਦ ਹੋਣ ਕਾਰਨ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿ ਤਕ ਘੋਸ਼ਿਤ ਕਰ ਦਿੱਤਾ।ਜ਼ਿਕਰਯੋਗ ਹੈ ਸਾਲ 2007 ਵਿੱਚ ਅਜੀਤ ਸਿੰਘ ਸ਼ਾਂਤ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ ਜਿੱਤ ਪ੍ਰਾਪਤ ਕੀਤੀ ਸੀ। ਉਹ ਵਧੀਆ ਬੁਲਾਰੇ ਅਤੇ ਚੰਗੇ ਲੇਖਕ ਸਨ।ਉਨ੍ਹਾਂ ਦੀ ਮੌਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸਾਂਤ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਸਨ। 2007 ਵਿਚ ਉਹ ਆਜਾਦ ਜਿੱਤੇ ਸਨ ਤੇ ਫਿਰ ਕਾਂਗਰਸ ਦੀ ਟਿਕਟ ਤੋਂ ਚੋਣ ਲੜੇ ਤੇ ਹਾਰ ਗਏ ਸਨ।

Exit mobile version