‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਹਲਚੱਲ ਮੱਚ ਗਈ ਹੈ। ਕਾਂਗਰਸ ਦੇ ਸਾਬਕਾ ਵਧਾਇਕ ਅਰਵਿੰਦ ਖੰਨਾ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸਦੇ ਨਾਲ ਹੀ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਕੰਵਰ ਸਿੰਘ ਟੌਹੜਾ ਵੀ ਆਪਣੀ ਪਾਰਟੂ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
