The Khalas Tv Blog Punjab ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਏ ਇਲਜ਼ਾਮ
Punjab

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਏ ਇਲਜ਼ਾਮ

ਜਲੰਧਰ : ਹੁਣ ਪੰਜਾਬ ਦੇ ਜਲੰਧਰ ਪੱਛਮੀ ਹਲਕੇ ‘ਚ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸ਼ਹਿਰ ਵਿੱਚ 14 ਜੂਨ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣੀਆਂ ਸਨ। ਪਰ ਹੁਣ ਤੱਕ ਸਾਰੀਆਂ ਪਾਰਟੀਆਂ ਆਪੋ-ਆਪਣੇ ਚਿਹਰਿਆਂ ਨੂੰ ਲੈ ਕੇ ਮੰਥਨ ਕਰ ਰਹੀਆਂ ਹਨ। ਪਰ ਇਸੇ ਦੌਰਾਨ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਕੇਤ ਦਿੱਤਾ ਹੈ ਕਿ ਭਾਜਪਾ ਪੱਛਮੀ ਸੀਟ ਤੋਂ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਬਣਾਏਗੀ।

ਰਿੰਕੂ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਮਾਮਲੇ ’ਚ ਨਾਮਜ਼ਦ ਕੀਤਾ ਜਾ ਸਕਦਾ ਹੈ।

ਸ਼ੀਤਲ ਅੰਗੁਰਾਲ ਵੱਲੋਂ ‘ਆਪ’ ਨੂੰ ਛੱਡੇ ਜਾਣ ਤੋਂ ਬਾਅਦ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜਦੋਂ ਤੱਕ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ’ਚ ਰਹੇ ਉਦੋਂ ਤੱਕ ਉਸ ਵੱਲ ਕਿਸੇ ਨੇ ਉਂਗਲੀ ਤੱਕ ਨਹੀਂ ਕੀਤੀ ਪ੍ਰੰਤੂ ਜਦੋਂ ਤੋਂ ਉਨ੍ਹਾਂ ਨੇ ਭਾਜਪਾ ਜੁਆਇਨ ਕੀਤੀ ਹੈ, ਉਸ ’ਤੇ ਕੇਸ ਦਰਜ ਕਰਨ ਦੀ ਚਰਚਾ ਚੱਲ ਹੈ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਵੀ ਆਰੋਪ ਲਗਾਇਆ।

ਰਿੰਕੂ ਨੇ ਆਮ ਆਦਮੀ ਪਾਰਟੀ ‘ਤੇ ਚੁੱਕੇ ਸਵਾਲ

ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਹੁਣ ਭਾਜਪਾ ‘ਚ ਹਨ) ਨੇ ‘ਆਪ’ ਦੀਆਂ ਨੀਤੀਆਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਲੋਕ ਸਭਾ ਚੋਣ ਵਿੱਚ ਰਿੰਕੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰਿੰਕੂ ਨੇ ਕਿਹਾ- ਅੱਜ ਮੈਂ ਲਾਈਵ ਇਸ ਲਈ ਆਇਆ ਹਾਂ ਕਿਉਂਕਿ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਵਿਰੋਧੀ ਧਿਰ ਨੂੰ ਕਿਸ ਤਰ੍ਹਾਂ ਨਿਸ਼ਾਨਾ ਬਣਾ ਰਹੀ ਹੈ।

ਰਿੰਕੂ ਨੇ ਕਿਹਾ ਕਿ ‘ਆਪ’ ਸਿਰਫ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਰਿੰਕੂ ਨੇ ਕਿਹਾ- ਮੈਂ ਡੀਜੀਪੀ ਗੌਰਵ ਯਾਦਵ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸੇ ਵੀ ਪਾਰਟੀ ਦੇ ਦਬਾਅ ਹੇਠ ਕੋਈ ਗੈਰ-ਕਾਨੂੰਨੀ ਕਾਰਵਾਈ ਨਾ ਕਰਨ।

ਇਹ ਵੀ ਪੜ੍ਹੋ – ਲਖਬੀਰ ਲੰਡਾ ਦੀ ਮਾਂ-ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫਤਾਰ, ਕਾਰੋਬਾਰੀ ਤੋਂ ਮੰਗੀ ਸੀ ਫਿਰੌਤੀ

Exit mobile version