ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਤਿੰਨ ਪੇਜ ਦੀ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਸਾਬਕਾ ਪੀਐੱਮ ਨੇ ਕਿਹਾ ਹੈ ਕਿ ਪੀਐੱਮ ਮੋਦੀ ਨੇ ਚੋਣ ਪ੍ਰਚਾਰ ਦੇ ਦੌਰਾਨ ਹੇਟ ਸਪੀਚ ਦਾ ਸਭ ਤੋਂ ਘਿਨੌਣਾ ਤਰੀਕਾ ਅਪਨਾਇਆ। ਇਤਿਹਾਸ ਵਿੱਚ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਸਮਾਜ ਦੇ ਇੱਕ ਖ਼ਾਸ ਵਰਗ ਜਾਂ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੇ ਲਈ ਅਜਿਹੇ ਘਿਨੌਣੇ ਅਤੇ ਗੈਰ ਸੰਸਦੀ ਸ਼ਬਦ ਨਹੀ ਬੋਲੇ। ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗੰਭੀਰਤਾ ਨੂੰ ਘੱਟ ਕਰਨ ਵਾਲੇ ਪ੍ਰਧਾਨ ਮੰਤਰੀ ਹਨ।
पिछले 10 सालों में नरेंद्र मोदी और भाजपा ने पंजाब, पंजाबी और पंजाबियत को लगातार ज़ख्म दिए हैं।
कांग्रेस की गारंटियां पंजाब समेत पूरे देश के ज़ख्मों के लिए मरहम का काम करेंगी।
पूर्व प्रधानमंत्री डॉ. मनमोहन सिंह जी ने पंजाब की जनता से एक भावुक अपील की है। pic.twitter.com/dXp666u6MV
— Rahul Gandhi (@RahulGandhi) May 30, 2024
ਡਾਕਟਰ ਮਨਮੋਹਨ ਸਿੰਘ ਨੇ ਅੱਗੇ ਲਿਖਿਆ, ਪਿਛਲੇ 10 ਸਾਲਾਂ ਵਿੱਚ ਬੀਜੇਪੀ ਨੇ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਮੋਦੀ ਨੇ ਕੁਝ ਗ਼ਲਤ ਬਿਆਨਾਂ ਦੇ ਨਾਲ ਮੈਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। ਮੈਂ ਆਪਣੇ ਜੀਵਨ ਵਿੱਚ ਕਦੇ ਵੀ ਕਿਸੇ ਇੱਕ ਭਾਈਚਾਰੇ ਨੂੰ ਦੂਜੇ ਤੋਂ ਵੱਖ ਨਹੀਂ ਕੀਤਾ ਹੈ, ਇਹ ਕਾਪੀਰਾਈਟ ਸਿਰਫ਼ ਬੀਜੇਪੀ ਦੇ ਕੋਲ ਹੈ। ਮੈਂ ਪੰਜਾਬ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਸਿਰਫ ਕਾਂਗਰਸ ਹੀ ਪੰਜਾਬ ਨੂੰ ਅੱਗੇ ਵਧਾ ਸਕਦੀ ਹੈ ਅਤੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕਰ ਸਕਦੀ ਹੈ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਸੰਵਿਧਾਨ ਅਤੇ ਲੋਕਤੰਤਰ ਨੂੰ ਤਾਨਾਸ਼ਾਹੀ ਸਰਕਾਰ ਤੋਂ ਬਚਾਉਣ ਦਾ ਅਖ਼ੀਰਲਾ ਮੌਕਾ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਅਲਾਮਾ ਇਕਬਾਲ ਦਾ ਸ਼ੇਅਰ ਲਿਖ ਦੇ ਹੋਏ ਚਿੱਠੀ ਨੂੰ ਖ਼ਤਮ ਕੀਤਾ ਹੈ। ਉਨ੍ਹਾਂ ਲਿਖਿਆ “ਫਿਰ ਉਠੀ ਆਖ਼ਿਰ ਸਦਾ ਤੌਹੀਦ ਕੀ ਪੰਜਾਬ ਸੇ, ਮਰਦ-ਏ-ਕਾਮਿਲ ਨੇ ਜਗਾਇਆ ਹਿੰਦ ਕੋ ਫਿਰ ਖ਼ਵਾਬ ਸੇ।”
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਇਹ ਚਿੱਠੀ ਉਸ ਵੇਲੇ ਆਈ ਜਦੋਂ ਪ੍ਰਧਾਨ ਮੰਤਰੀ ਮੋਦੀ ਹੁਸ਼ਿਆਰਪੁਰ ਵਿੱਚ ਆਪਣੀ ਅਖ਼ੀਰਲੀ ਚੋਣ ਰੈਲੀ ਕਰਨ ਦੇ ਲਈ ਪੁਹੰਚੇ ਸਨ।