‘ਦ ਖ਼ਾਲਸ ਬਿਊਰੋ:- ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਪ੍ਰਣਬ ਮੁਖਰਜੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਉਣ ਬਾਰੇ ਖੁਦ ਜਾਣਕਾਰੀ ਦਿੱਤੀ ਹੈ।
ਜਿਸ ਉਹਨਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਇਕਾਂਤਵਾਸ ਹੋਣ ਅਤੇ ਕੋਰੋਨਾ ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਕੇ ਕਿਹਾ ਕਿ ਮੈਂ ਪ੍ਰਣਬ ਮੁਖਰਜੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।