ਬਿਉਰੋ ਰਿਪੋਰਟ – ਬੀਤੇ ਦਿਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਬੀਤੇੇ ਦਿਨ ਉਨ੍ਹਾਂ ਦੇ ਦਿਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਉਹ ਬਿਮਾਰ ਚੱਲ ਰਹੇ ਸਨ। ਉਹ 92 ਸਾਲ ਦੇ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਹਸਪਤਾਲ ਦੇ ਬੁਲੇਟਿਨ ਮੁਤਾਬਕ ਉਨ੍ਹਾਂ ਨੂੰ ਐਮਰਜੈਂਸੀ ਵਾਰਡ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9:51 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਹੁਣ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਮਨਮੋਹਨ ਸਿੰਘ 2004 ਵਿੱਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣੇ। ਉਹ ਮਈ 2014 ਤੱਕ ਇਸ ਅਹੁਦੇ ‘ਤੇ ਦੋ ਕਾਰਜਕਾਲ ਪੂਰੇ ਕਰ ਚੁੱਕੇ ਸਨ। ਉਹ ਦੇਸ਼ ਦੇ ਪਹਿਲੇ ਸਿੱਖ ਅਤੇ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ।ਮਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਨਾਲ ਹੀ ਸ਼ੁੱਕਰਵਾਰ ਨੂੰ ਹੋਣ ਵਾਲੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ – ਭਾਜਪਾ ਤੇ ਕਾਂਗਰਸ ਨੂੰ ਮਿਲਿਆ ਸਭ ਤੋਂ ਜ਼ਿਆਦਾ ਚੰਦਾ! ਚੋਣ ਕਮਿਸ਼ਨ ਨੇ ਅੰਕੜੇ ਕੀਤੇ ਜਾਰੀ