India

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਨਗੇ ਸੋਨੀਆ ਗਾਂਧੀ ਵੱਲੋਂ ਬਣਾਈਆਂ ਗਈਆਂ ਤਿੰਨ ਕਮੇਟੀਆਂ ਦੀ ਅਗਵਾਈ

‘ਦ ਖ਼ਾਲਸ ਬਿਊਰੋ :- ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰ-ਵਿਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ।

ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ ਹਨ, ਜਿਹੜੀਆਂ ਵਿਦੇਸ਼ੀ, ਰਾਸ਼ਟਰੀ ਸੁਰੱਖਿਆ ਅਤੇ ਆਰਥਿਕ ਮਾਮਲਿਆਂ ਨਾਲ ਸਬੰਧਤ ਨੀਤੀਆਂ ਅਤੇ ਮੁੱਦਿਆਂ ਬਾਰੇ ਵਿਚਾਰ ਕਰਕੇ ਉਨ੍ਹਾਂ ਨੂੰ ਸੂਚਿਤ ਕਰਨਗੀਆਂ। ਕਮੇਟੀਆਂ ਵਿੱਚ ਪੀ. ਚਿਦੰਬਰਮ, ਗ਼ੁਲਾਮ ਨਬੀ ਆਜ਼ਾਦ, ਦਿਗਵਿਜੈ ਸਿੰਘ ਤੇ ਪਾਰਟੀ ਦੇ ਹੋਰ ਕਈ ਨੇਤਾ ਸ਼ਾਮਲ ਹਨ।