The Khalas Tv Blog Punjab ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਨੂੰ ਜਾਨੋਂ ਮਾਰਨ ਦੀ ਧਮਕੀ!
Punjab

ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਨੂੰ ਜਾਨੋਂ ਮਾਰਨ ਦੀ ਧਮਕੀ!

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਸਾਬਕਾ ਰਾਜਸਭਾ ਮੈਂਬਰ ਅਤੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਮੈਨੂੰ ਇੱਕ ਵਾਇਸ ਰਿਕਾਰਡਿੰਗ ਦੇ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਦੀ ਸ਼ਿਕਾਇਤ ਸ਼ਵੇਤ ਮਲਿਕ ਨੇ ਅੰਮ੍ਰਿਤਸਰ ਦੇ DCP ਨੂੰ ਕੀਤੀ ਹੈ। ਮਲਿਕ ਨੇ ਦੱਸਿਆ ਕਿ 3 ਜੁਲਾਈ ਦੀ ਰਾਤ ਨੂੰ ਮੈਨੂੰ ਫੋਨ ਆਇਆ ਸੀ, ਉਸ ਸ਼ਖਸ ਨੇ ਆਪਣਾ ਨਾਂ ਰਣਜੀਤ ਦੱਸਿਆ ਸੀ। ਮੈਂ ਸਾਰੇ ਰਿਕਾਰਡ ਪੁਲਿਸ ਨੂੰ ਸੌਂਪ ਦਿੱਤੇ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਬੀਜੇਪੀ ਦੇ ਦਫ਼ਤਰ ਵਿੱਚ ਪਾਰਟੀ ਦੇ ਸਿੱਖ ਆਗੂਆਂ ਨੂੰ ਮਾਰਨ ਦੀ ਧਮਕੀ ਵਾਲਾ ਪੱਤਰ ਅਤੇ ਜਲਣਸ਼ੀਲ ਪ੍ਰਦਾਰਥ ਮਿਲੇ ਹਨ।

ਚਿੱਠੀ ਵਿੱਚ ਬੀਜੇਪੀ ਆਗੂਆਂ ਨੂੰ ਪਾਰਟੀ ਛੱਡਣ ਜਾਂ ਦੁਨੀਆਂ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਪੱਤਰ ਵਿੱਚ ਖ਼ਾਲਿਸਤਾਨ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਿਨ੍ਹਾਂ ਆਗੂਆਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚ ਬੀਜੇਪੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਬੀਜੇਪੀ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸਲੁ ਦਾ ਨਾਂ ਵੀ ਹੈ।

ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਬੀਜੇਪੀ ਆਗੂਆਂ ਨੇ ਇਸ ਦੀ ਸ਼ਿਕਾਇਤ ਚੰਡੀਗੜ੍ਹ ਪੁਲਿਸ ਨੂੰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ। ਤੇਜਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ।

ਧਮਕੀ ਭਰੀ ਚਿੱਠੀ ‘ਚ ਲਿਖੀਆਂ ਗੱਲਾਂ

ਬੀਜੇਪੀ ਛੱਡੋ ਨਹੀਂ ਤਾਂ ਅਸੀਂ ਤੁਹਾਨੂੰ ਜਾਨੋਂ ਮਾਰ ਦੇਵਾਂਗੇ। ਤੁਸੀਂ ਬੀਜੇਪੀ ਤੇ ਆਰਐਸਐਸ ਨਾਲ ਮਿਲ ਕੇ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹੋ। ਤੁਸੀਂ RSS ਨਾਲ ਸਿੱਖ ਮਾਮਲਿਆਂ ਵਿੱਚ ਦਖ਼ਲ ਦੇ ਰਹੇ ਹੋ, ਅਸੀਂ ਤੁਹਾਨੂੰ ਪਹਿਲਾਂ ਵੀ ਚਿਤਾਵਨੀ ਦਿੱਤੀ ਸੀ। ਤੁਸੀਂ ਜਾਂ ਤਾਂ ਭਾਜਪਾ ਛੱਡ ਦਿਓ ਜਾਂ ਅਸੀਂ ਤੁਹਾਨੂੰ ਇਸ ਦੁਨੀਆ ਤੋਂ ਹਟਾ ਦੇਵਾਂਗੇ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਤੁਸੀਂ ਕਿਸਾਨ ਅੰਦੋਲਨ ਨੂੰ ਤੋੜਨ ਲਈ ਭਾਜਪਾ ਨਾਲ ਕੰਮ ਕੀਤਾ ਸੀ। ਤੁਸੀਂ ਸਿੱਖ ਧਰਮ ਦੇ ਗੱਦਾਰ ਹੋ। ਤੁਸੀ ਭਾਜਪਾ-ਆਰਐਸਐਸ ਦੀ ਮਦਦ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ ਅਤੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਹਿਣ ਦੀ ਯੋਜਨਾ ਬਣਾ ਰਹੇ ਹੋ।

ਤੁਸੀਂ ਸਿੱਖਾਂ ਅਤੇ ਮੁਸਲਮਾਨਾਂ ਦੇ ਰਿਸ਼ਤੇ ਵਿਗਾੜਨ ਦਾ ਕੰਮ ਕਰ ਰਹੇ ਹੋ, ਭਾਜਪਾ ਅਤੇ ਆਰਐਸਐਸ ਤੁਹਾਨੂੰ ਵਰਤ ਕੇ ਬਾਹਰ ਕੱਢ ਦੇਣਗੇ। ਬਹੁਤ ਸਾਰੇ ਲੋਕ ਸਿੱਖਾਂ ਅਤੇ ਪੰਜਾਬ ਨੂੰ ਤਬਾਹ ਕਰਨ ਲਈ ਆਏ ਅਤੇ ਭਜਾਏ ਗਏ। ਤੁਸੀਂ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਜਿਸ ਨੂੰ ਅਸੀਂ ਹੁਣ ਕਲੀਅਰ ਕਰਾਂਗੇ ਅਤੇ ਜਲਦੀ ਹੀ ਤੁਹਾਨੂੰ ਮਿਲਾਂਗੇ।

ਸਾਨੂੰ ਪਤਾ ਹੈ ਕਿ ਤੁਸੀਂ ਚੰਡੀਗੜ੍ਹ ਵਿੱਚ ਬੈਠ ਕੇ ਸਾਡੇ ਵਿਰੁੱਧ ਸਾਜ਼ਿਸ਼ ਰਚ ਰਹੇ ਹੋ ਅਤੇ ਅਸੀਂ ਜਲਦੀ ਹੀ ਬਦਲਾ ਲਵਾਂਗੇ। ਮਨਜਿੰਦਰ ਸਿਰਸਾ ਵੀ RSS ਦੀ ਭਾਸ਼ਾ ਬੋਲਦਾ ਹੈ, ਅਸੀਂ ਉਸ ਨੂੰ ਵੀ ਸਬਕ ਸਿਖਾਵਾਂਗੇ।

ਅਸੀਂ ਜਲਦੀ ਹੀ ਦਿੱਲੀ DSGMC ਦੇ ਗੁਰਦੁਆਰਿਆਂ ਨੂੰ ਭਾਜਪਾ ਤੋਂ ਮੁਕਤ ਕਰਵਾ ਦੇਵਾਂਗੇ। ਤੁਹਾਡੇ ਵਰਗੇ ਕਈ ਗੱਦਾਰਾਂ ਨੇ ਬੀਜੇਪੀ ਸਰਕਾਰ ਨਾਲ ਮਿਲ ਕੇ ਕੈਨੇਡਾ, ਪਾਕਿਸਤਾਨ ਅਤੇ ਭਾਰਤ ਵਿੱਚ ਸਾਡੇ ਭਰਾਵਾਂ ਨੂੰ ਮਾਰਿਆ ਹੈ ਤੇ ਅਸੀਂ ਬਦਲਾ ਲਵਾਂਗੇ। ਅਸੀਂ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਲੂ ਨੂੰ ਵੀ ਚਿਤਾਵਨੀ ਦਿੰਦੇ ਹਾਂ ਕਿ ਉਹ ਜਲਦੀ ਹੀ ਪੰਜਾਬ ਛੱਡ ਦੇਣ ਕਿਉਂਕਿ ਸਾਡੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ, ਪਰ ਅਸੀਂ ਸਿੱਖਾਂ ਦੇ ਕਿਸੇ ਗੱਦਾਰ ਨੂੰ ਨਹੀਂ ਛੱਡਾਂਗੇ। ਖ਼ਾਲਿਸਤਾਨ ਜ਼ਿੰਦਾਬਾਦ ਹੈ ਅਤੇ ਰਹੇਗਾ।

ਸੀਨੀਅਰ ਡਿਪਟੀ ਮੇਅਰ ਨੂੰ ਧਮਕੀ ਮਿਲੀ ਸੀ

ਚੰਡੀਗੜ੍ਹ ਬੀਜੇਪੀ ਆਗੂ ਅਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੂੰ ਵੀ ਹਾਲ ਹੀ ਵਿੱਚ ਕੁਝ ਧਮਕੀਆਂ ਮਿਲੀਆਂ ਸਨ। 22 ਮਈ ਨੂੰ ਰਾਤ ਨੂੰ ਕੁਝ ਨੌਜਵਾਨ ਉਸ ਦੇ ਘਰ ਦੇ ਬਾਹਰ ਆਏ ਅਤੇ ਉਸ ਨੂੰ ਧਮਕੀਆਂ ਦਿੱਤੀਆਂ। ਉਨ੍ਹਾਂ ਇਸ ਸਬੰਧੀ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸੰਧੂ ਦਾ ਕਹਿਣਾ ਹੈ। ਉਹ ਇਸ ਮਾਮਲੇ ’ਚ ਇਕ ਵਾਰ ਫਿਰ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਮਿਲੀ ਧਮਕੀ ’ਤੇ ਕਾਰਵਾਈ ਦੀ ਮੰਗ ਕਰਨਗੇ।

ਚੰਡੀਗੜ੍ਹ ਦੇ ਐਸਐਚਓ ਨੇ ਕਿਹਾ- ਸ਼ਿਕਾਇਤ ਆਈ ਤਾਂ ਜਾਂਚ ਕਰਾਂਗੇ

ਚੰਡੀਗੜ੍ਹ ਦੇ ਸੈਕਟਰ-39 ਥਾਣੇ ਦੇ ਐਸਐਚਓ ਚਿਰੰਜੀ ਲਾਲ ਨੇ ਦੱਸਿਆ ਕਿ ਅਜੇ ਤੱਕ ਉਨ੍ਹਾਂ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ। ਉਸ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਹੋ ਸਕਦੀ ਹੈ। ਜਿਵੇਂ ਹੀ ਉਨ੍ਹਾਂ ਕੋਲ ਸ਼ਿਕਾਇਤ ਆਉਂਦੀ ਹੈ। ਉਸ ’ਤੇ ਕਾਰਵਾਈ ਕੀਤੀ ਜਾਵੇਗੀ।

ਸਬੰਧਿਤ ਖ਼ਬਰ – ਪੰਜਾਬ ‘ਚ ਭਾਜਪਾ ਦੇ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀ ਧਮਕੀ

Exit mobile version