The Khalas Tv Blog Punjab ਹਾਥੀ ਤੇ ਤੱਕੜੀ ਦੇ ਮਿਲਾਪ ਤੋਂ ਬਾਅਦ ਬੋਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ
Punjab

ਹਾਥੀ ਤੇ ਤੱਕੜੀ ਦੇ ਮਿਲਾਪ ਤੋਂ ਬਾਅਦ ਬੋਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਸਪਾ ਨਾਲ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਹਾਨ ਸਿੱਖ ਗੁਰੂਆਂ ਅਤੇ ਪਾਰਟੀ ਦੇ ਫਲਸਫੇ ਦੇ ਅਨੁਸਾਰ ਦਲਿਤ ਭਾਈਚਾਰੇ ਅਤੇ ਧਾਰਮਿਕ ਘੱਟ-ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਦਾ ਰਿਹਾ ਹੈ। ਪਿਛਲੇ ਇੱਕ ਦਹਾਕੇ ਦੇ ਕਾਰਜਕਾਲ ਦੌਰਾਨ ਪਾਰਟੀ ਨੇ ਸਰਬ ਪੱਖੀ ਭਲਾਈ ਲਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦਲਿਤ ਭਾਈਚਾਰੇ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਅਤੇ ਭਲਾਈ ਲਈ ਹਰ ਦਿਨ ਕੰਮ ਕਰ ਰਿਹਾ ਹੈ।

Exit mobile version