Punjab

ਆਰ.ਐੱਸ ਬੈਂਸ ਦੀ ਨਿਯੁਕਤੀ ‘ਤੇ ਵਰ੍ਹੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੱਲ੍ਹ ਬੇਅਦਬੀ ਮਾਮਲਿਆਂ ਵਾਸਤੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪ੍ਰੋਸੀਕਿਊਟਰ ਨਿਯੁਕਤ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਆਰ.ਐੱਸ. ਬੈਂਸ ਦੀ ਕੀਤੀ ਗਈ ਨਿਯੁਕਤੀ ਦਾ ਵਿਰੋਧ ਕਰਦਿਆਂ ਇਸਨੂੰ ਸਰਾਸਰ ਧੋਖਾ ਅਤੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾਉਣਾ ਦੱਸਿਆ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਜਿਸ ਸਰਕਾਰੀ ਵਕੀਲ ਨੂੰ ਬੇਅਦਬੀ ਕਾਂਡ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਜਾ ਰਿਹਾ ਹੈ, ਉਹ ਕੋਟਕਪੂਰਾ ਗੋ ਲੀ ਕਾਂਡ ਦੇ  ਮੁੱਖ ਪੀੜਤਾਂ ਵਿੱਚੋਂ ਇੱਕ ਅਜੀਤ ਸਿੰਘ ਦੇ ਕੇਸ ਦੀ ਪੈਰਵਾਈ ਕਰ ਰਿਹਾ ਸੀ, ਜੋ ਕਿ 9 ਅਪ੍ਰੈਲ 2021 ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ ਜਦਕਿ ਇਸ ਕੇਸ ਨੂੰ ਡਿਫੈਂਡ ਕਰਨ ਵਾਸਤੇ ਉਕਤ ਵਕੀਲ ਵੱਲੋਂ ਕੋਈ ਵੀ ਦਲੀਲ ਜਾਂ ਬਹਿਸ ਨਹੀਂ ਕੀਤੀ ਗਈ। ਇਨ੍ਹਾਂ ਸਾਰੀਆਂ ਗੱਲਾਂ ਦਾ ਹਵਾਲਾ ਦਿੰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਇੱਕ ਵਾਰ ਫੇਰ ਪੰਜਾਬ ਸਰਕਾਰ ਲੋਕਾਂ ਦੀ ਅੱਖਾਂ ਵਿੱਚ ਧੂੜ ਪਾ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋ ਲੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ।