ਮੁਹਾਲੀ : ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਪੰਜਾਬ ਵਿੱਚ ਆਏ ਦਿਨ ਕਿਤੇ ਨਾ ਕਿਤੇ ਕਤਲ ਵਰਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪੰਜਾਬ ਵਿੱਚ ਇੱਕ ਵਾਰ ਫਿਰ ਗੈਂਗਸਟਰਾਂ ਵੱਲੋਂ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।
ਇਸੇ ਦੌਰਾਨ ਅੰਮ੍ਰਿਤਸਰ ਤੋਂ ਇੱਕ ਹੋ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਸੈਦੂਪੁਰ ਵਿੱਚ ਸਾਬਕਾ ਸਰਪੰਚ ਪਰਵਿੰਦਰ ਸਿੰਘ ਦਾ ਗੁਆਂਢੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਪਰਵਿੰਦਰ ਸਿੰਘ ਦਾ ਗੁਆਂਢੀ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ। ਇਸੇ ਰੰਜਿਸ਼ ਕਾਰਨ ਗੁਆਂਢੀ ਨੇ ਪਰਵਿੰਦਰ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ, ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।