International

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਦਾ ਹੋਇਆ ਦਿਹਾਂਤ

ਬਿਉਰੋ ਰਿਪੋਰਟ – ਅਮਰੀਕਾ ਦਾ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ (Jimmy Carter) ਦਾ 100 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਜਾਰਜੀਆ ਵਿਚ ਲਏ ਹਨ। ਦੱਸ ਦੇਈਏ ਕਿ ਉਹ 1977 ਤੋਂ ਲੈ ਕੇ 1981 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ ਹਨ। ਉਹ ਪਿਛਲੇ ਕੁਝ ਸਮੇਂ ਤੋਂ ਮੇਲਾਨੋਮਾ ਤੋਂ ਪੀੜਤ ਸਨ। ਇਹ ਇਕ ਤਰ੍ਹਾਂ ਦੇ ਕੈਂਸਰ ਦੀ ਕਸਮ ਹੈ। ਰਾਸ਼ਟਰਪਤੀ ਦਾ ਅਹੁਦਾ ਛੱਡਣ ਤੋਂ ਬਾਅਦ ਉਹ ਲਗਾਤਾਰ ਮਾਨਵਤਾ ਦੇ ਕੰਮਾਂ ਵਿਚ ਲੱਗੇ ਰਹੇ ਅਤੇ ਇਸੇ ਕਰਕੇ ਹੀ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ – ਖਨੌਰੀ ਬਾਰਡਰ ਤੋਂ ਕਿਸਾਨ ਲੀਡਰਾਂ ਦੀ ਪੰਜਾਬ ਬੰਦ ਕਰਨ ਵਾਲੇ ਕਿਸਾਨਾਂ ਨੂੰ ਅਪੀਲ