‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਚੌਥੇ ਦਿਨ ਸਰਕਾਰੀ ਏਜੰਸੀਆਂ ਵੱਲੋਂ 93266.413 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਦੇ ਚੌਥੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 232915.333 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵੱਲੋਂ ਅਤੇ 8310 ਮੀਟ੍ਰਿਕ ਟਨ ਮਿੱਲਰਜ਼ ਵੱਲੋਂ ਖਰੀਦਿਆ ਗਿਆ ਹੈ।
ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਚੌਥੇ ਦਿਨ 98353.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 278483.25 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 241225.30 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 158.32 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।