The Khalas Tv Blog India ਭੋਪਾਲ ਦੇ ਇੱਕ ਹਸਪਤਾਲ ‘ਚ ਲੱਗੀ ਅੱ ਗ, ਚਾਰ ਮੌ ਤਾਂ
India

ਭੋਪਾਲ ਦੇ ਇੱਕ ਹਸਪਤਾਲ ‘ਚ ਲੱਗੀ ਅੱ ਗ, ਚਾਰ ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭੋਪਾਲ ਦੇ ਇੱਕ ਹਸਪਤਾਲ ਵਿੱਚ ਦਰਦ ਨਾਕ ਘਟ ਨਾ ਵਾਪਰੀ ਹੈ। ਇੱਥੋਂ ਦੇ ਕਮਲਾ ਨਹਿਰੂ ਹਸਪਤਾਲ ਦੇ ਬੱਚਿਆਂ ਵਾਲੇ ਵਾਰਡ ਵਿੱਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ। ਸੂਬੇ ਦੇ ਮੈਡੀਕਲ ਸਿੱਖਿਆ ਮੰਤਰੀ ਵਿਸ਼ਵਾਸ ਸਾਰੰਗ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼ਾਰਟ ਸਰਕਟ ਕਾਰਨ ਵਿਸ਼ੇਸ਼ ਨਵਜਾਤ ਦੇਖਭਾਲ ਇਕਾਈ (SNCU) ਵਾਰਡ ਵਿੱਚ ਅੱਗ ਲੱਗ ਗਈ। ਇਸ ਘਟ ਨਾ ਵਿੱਚ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ। ਦਾਖਲ ਬੱਚਿਆਂ ਨੂੰ ਦੂਜੇ ਕਿਸੇ ਹੋਰ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਵੱਲੋਂ ਪੀੜਤ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ।

Exit mobile version